ਕਾਂਗਰਸ ਦੇ ਕਾਲਾ ਢਿੱਲੋਂ ਜੇਤੂ

0
119

ਬਰਨਾਲਾ : ਬਰਨਾਲਾ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤ ਹਾਸਲ ਕੀਤੀ ਹੈ। ਕਾਲਾ ਢਿੱਲੋਂ ਨੇ 2147 ਵੋਟਾਂ ਦੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। ਕਾਲਾ ਢਿੱਲੋਂ ਨੂੰ 28226 ਵੋਟਾਂ ਹਾਸਲ ਹੋਈਆਂ ਹਨ, ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ 26079 ਵੋਟਾਂ ਮਿਲੀਆਂ।ਇਸ ਤੋਂ ਇਲਾਵਾ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 17937 ਵੋਟਾਂ ਹਾਸਲ ਹੋਈਆਂ, ਜਦਕਿ ਆਜ਼ਾਦ ਉਮੀਦਵਾਰ ਗੁਰਦੀਪ ਬਾਠ ਨੂੰ 16893 ਵੋਟਾਂ ਮਿਲੀਆਂ।