ਗਿੱਦੜਬਾਹਾ : ਵਿਧਾਨ ਸਭਾ ਹਲਕਾ ਗਿੱਦੜਬਾਹਾ ’ਚ ਆਮ ਆਦਮੀ ਪਾਰਟੀ ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21801 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਹੇ ਹਨ।ਡਿੰਪੀ ਢਿੱਲੋਂ ਨੂੰ 71198 ਵੋਟਾਂ ਹਾਸਲ ਹੋਈਆਂ, ਜਦਕਿ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮਿ੍ਰਤਾ ਵੜਿੰਗ ਦੂਜੇ ਨੰਬਰ ’ਤੇ ਰਹੇ, ਜਿਨ੍ਹਾਂ ਨੂੰ 49397 ਵੋਟਾਂ ਮਿਲੀਆਂ।
ਇਸ ਹਲਕੇ ਵਿੱਚ ਸਭ ਤੋਂ ਪਤਲੀ ਹਾਲਤ ਮਨਪ੍ਰੀਤ ਸਿੰਘ ਬਾਦਲ ਦੀ ਰਹੀ, ਜਿਨ੍ਹਾਂ ਨੂੰ ਮਹਿਜ਼ 12174 ਵੋਟਾਂ ਨਾਲ ਹੀ ਸਬਰ ਕਰਨਾ ਪਿਆ।



