ਡੇਰਾ ਬਾਬਾ ਨਾਨਕ (ਰਮੇਸ਼ ਸ਼ਰਮਾ)-ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਜੇਤੂ ਰਹੇ। ਉਨ੍ਹਾ 5699 ਵੋਟਾਂ ਦੀ ਲੀਡ ਨਾਲ ਜਿੱਤ ਹਾਸਲ ਕੀਤੀ। ਆਪ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੂੰ 59104 ਵੋਟਾਂ ਪਈਆਂ।ਇਸ ਤਰ੍ਹਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੂੰ 53405, ਭਾਜਪਾ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋ ਨੂੰ 6505, ਸ਼ੋ੍ਰਮਣੀ ਅਕਾਲੀ ਦਲ (ਅਮਿ੍ਰੰਤਸਰ) ਦੇ ਉਮਦੀਵਾਰ ਲਵਪ੍ਰੀਤ ਸਿੰਘ ਤੂਫਾਨ ਨੂੰ 2358 ਵੋਟਾਂ ਪਈਆਂ ਅਤੇ ਸਤਨਾਮ ਸਿੰਘ ਨੂੰ 197, ਸੰਤ ਸੇਵਕ ਨੂੰ 283, ਜਤਿੰਦਰ ਕੌਰ ਰੰਧਾਵਾ ਨੂੰ 161, ਨਵਪ੍ਰੀਤ ਸਿੰਘ ਨੂੰ 284, ਪਾਲਾ ਸਿੰਘ ਨੂੰ 124, ਰਣਜੀਤ ਸਿੰਘ ਨੂੰ 462, ਆਯੂਬ ਮਸੀਹ ਨੂੰ 214 (ਸਾਰੇ ਆਜ਼ਾਦ ਉਮੀਦਵਾਰ) ਅਤੇ ਨੋਟਾ ਨੂੰ 875 ਵੋਟਾਂ ਪਈਆਂ।





