ਡਾ. ਇਸ਼ਾਂਕ ਨੇ ਦਿੱਗਜਾਂ ਨੂੰ ਦਿੱਤੀ ਮਾਤ

0
137

ਹੁਸ਼ਿਆਰਪੁਰ (ਓਮ ਪ੍ਰਕਾਸ਼ ਰਾਣਾ, ਬਲਵੀਰ ਸਿੰਘ ਸੈਣੀ)-ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੇ ਨੌਜਵਾਨ ਉਮੀਦਵਾਰ ਇਸ਼ਾਂਕ ਚੱਬੇਵਾਲ ਨੇ ਸਿਆਸੀ ਦਿੱਗਜ਼ਾਂ ਨੂੰ ਮਾਤ ਦਿੰਦੇ ਹੋਏ ਵੱਡੀ ਜਿੱਤ ਹਾਸਲ ਕੀਤੀ ਹੈ।ਇਸ਼ਾਂਕ ਚੱਬੇਵਾਲ 28690 ਵੋਟਾਂ ਦੀ ਲੀਡ ਨਾਲ ਜੇਤੂ ਰਹੇ।ਇਸ਼ਾਂਕ ਨੂੰ 51904 ਵੋਟਾਂ ਮਿਲੀਆਂ, ਜਦਕਿ ਕਾਂਗਰਸ ਦੇ ਐਡਵੋਕੇਟ ਰਣਜੀਤ ਕੁਮਾਰ ਨੂੰ 23214 ਵੋਟਾਂ ਹਾਸਲ ਹੋਈਆਂ। ਇਸ ਤੋਂ ਇਲਾਵਾ ਭਾਜਪਾ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਨੂੰ 8692 ਵੋਟਾਂ ਹਾਸਲ ਹੋਈਆਂ।ਸਮਾਜ ਭਲਾਈ ਮੋਰਚਾ ਦੇ ਦਵਿੰਦਰ ਕੁਮਾਰ ਸਰੋਆ ਨੂੰ 307, ਆਜ਼ਾਦ ਉਮੀਦਵਾਰ ਦਵਿੰਦਰ ਘੇੜਾ ਨੂੰ 226 ਤੇ ਨੋਟਾ ਨੂੰ 884 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਇਸ਼ਾਂਕ ਚੱਬੇਵਾਲ ਨੂੰ ਚੋਣ ਮੈਦਾਨ ’ਚ ਉਤਾਰਿਆ ਸੀ।ਇਸ਼ਾਂਕ ਚੱਬੇਵਾਲ ਪੇਸ਼ੇ ਤੋਂ ਡਾਕਟਰ ਹਨ।
ਇਸ਼ਾਨ ਚੱਬੇਵਾਲ ਦੇ ਪਿਤਾ ਰਾਜ ਕੁਮਾਰ ਚੱਬੇਵਾਲ 2024 ਦੀਆਂ ਲੋਕ ਸਭਾ ਚੋਣਾਂ ਵੇਲੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਸਨ ਤੇ ਚੋਣ ਜਿੱਤ ਕੇ ਲੋਕ ਸਭਾ ਪਹੁੰਚੇ ਸਨ।ਇਸ ਤੋਂ ਬਾਅਦ ਚੱਬੇਵਾਲ ਵਿਧਾਨ ਸਭਾ ਸੀਟ ਖਾਲੀ ਹੋ ਗਈ ਸੀ।