ਕੋਹਲੀ ਦਾ ਤੀਹਵਾਂ ਟੈਸਟ ਸੈਂਕੜਾ

0
105

ਪਰਥ : ਭਾਰਤ ਨੇ ਆਸਟਰੇਲੀਆ ਖਿਲਾਫ ਬਾਰਡਰ ਗਵਾਸਕਰ ਟਰਾਫੀ ਦੇ ਪਰਥ ਟੈਸਟ ਦੇ ਤੀਜੇ ਦਿਨ ਦੀ ਖੇਡ ਖਤਮ ਹੋਣ ਤੋਂ ਪਹਿਲਾਂ ਮੇਜ਼ਬਾਨ ਟੀਮ ਨੂੰ ਜਿੱਤਣ ਲਈ 534 ਦੌੜਾਂ ਦਾ ਟੀਚਾ ਦਿੱਤਾ ਹੈ। ਭਾਰਤ ਨੇ ਆਪਣੀ ਦੂਜੀ ਪਾਰੀ ਛੇ ਵਿਕਟਾਂ ਦੇ ਨੁਕਸਾਨ ਨਾਲ 487 ਦੌੜਾਂ ’ਤੇ ਐਲਾਨ ਦਿੱਤੀ। ਇਸ ਪਾਰੀ ਵਿਚ ਯਸ਼ੱਸਵੀ ਜੈਸਵਾਲ ਦੀਆਂ 161 ਦੌੜਾਂ ਤੋਂ ਇਲਾਵਾ ਵਿਰਾਟ ਕੋਹਲੀ ਦਾ ਸੈਂਕੜਾ ਵੀ ਹੈ। ਵਿਰਾਟ ਨੇ ਟੈਸਟ ਕਰੀਅਰ ਦਾ 30ਵਾਂ ਸੈਂਕੜਾ ਜੜਿਆ। ਇਸ ਟੀਚੇ ਦਾ ਪਿੱਛਾ ਕਰਦਿਆਂ ਸਟੰਪ ਤੱਕ ਆਸਟਰੇਲੀਆ ਦੇ ਤਿੰਨ ਖਿਡਾਰੀ ਸਿਰਫ 12 ਦੌੜਾਂ ’ਤੇ ਆਊਟ ਵੀ ਹੋ ਗਏ ਹਨ। ਇਸ ਤੋਂ ਪਹਿਲਾਂ ਆਸਟਰੇਲੀਆਈ ਟੀਮ ਪਹਿਲੀ ਪਾਰੀ ’ਚ 104 ਦੌੜਾਂ ਬਣਾ ਕੇ ਆਲ ਆਊਟ ਹੋ ਗਈ ਸੀ ਜਦਕਿ ਭਾਰਤ ਨੇ ਪਹਿਲੀ ਪਾਰੀ ਵਿੱਚ 150 ਦੌੜਾਂ ਬਣਾਈਆਂ ਸਨ।