ਰਾਂਚੀ : ਝਾਰਖੰਡ ਮੁਕਤੀ ਮੋਰਚਾ ਦੇ ਕਾਰਜਕਾਰੀ ਪ੍ਰਧਾਨ ਹੇਮੰਤ ਸੋਰੇਨ ਨੇ ਐਤਵਾਰ ਰਾਜਪਾਲ ਸੰਤੋਸ਼ ਗੰਗਵਾਰ ਨਾਲ ਮੁਲਾਕਾਤ ਕੀਤੀ ਅਤੇ ਅਗਲੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਨ੍ਹਾ ਨਾਲ ਝਾਰਖੰਡ ਦੇ ਕਾਂਗਰਸ ਇੰਚਾਰਜ ਜੀ ਏ ਮੀਰ ਅਤੇ ਇੰਡੀਆ ਗੱਠਜੋੜ ’ਚ ਭਾਈਵਾਲ ਪਾਰਟੀਆਂ ਦੇ ਨੁਮਾਇੰਦੇ ਵੀ ਸਨ। ਮੌਜੂਦਾ ਮੁੱਖ ਮੰਤਰੀ ਹੇਮੰਤ ਸੋਰੇਨ ਦੇ 26 ਨਵੰਬਰ ਨੂੰ ਮੁੜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦੀ ਉਮੀਦ ਹੈ। ਜੇ ਅੱੈਮ ਅੱੈਮ ਦੀ ਅਗਵਾਈ ਵਾਲੇ ਗੱਠਜੋੜ ਨੇ 81 ਮੈਂਬਰੀ ਝਾਰਖੰਡ ਵਿਧਾਨ ਸਭਾ ’ਚ ਬਹੁਮਤ ਹਾਸਲ ਕੀਤਾ ਹੈ। ਸੋਰੇਨ ਨੇ ਕਿਹਾ ਕਿ ਉਹ ਆਪਣੇ ਸੂਬੇ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨਗੇ ਤੇ ਸਰਕਾਰ ਦੀਆਂ ਨੀਤੀਆਂ ਤੇ ਸਹੂਲਤਾਂ ਘਰ-ਘਰ ਪਹੁੰਚਾਈਆਂ ਜਾਣਗੀਆਂ।





