ਨਵੀਂ ਦਿੱਲੀ : ਕਾਮੇਡੀਅਨ ਅਦਾਕਾਰ ਰਾਜੂ ਸ੍ਰੀਵਾਸਤਵ ਇੱਥੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਦੇ ਇੰਟੈਂਸਿਵ ਕੇਅਰ ਯੂਨਿਟ ‘ਚ ਵੈਂਟੀਲੇਟਰ ‘ਤੇ ਹਨ ਅਤੇ ਉਨ੍ਹਾਂ ਦੀ ਹਾਲਤ ਵਿਚ ਕੋਈ ਸੁਧਾਰ ਨਹੀਂ ਹੋਇਆ ਹੈ | ਕਾਮੇਡੀਅਨ ਰਾਜੂ ਸ੍ਰੀਵਾਸਤਵ (58) ਨੂੰ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸੇ ਦਿਨ ਉਨ੍ਹਾਂ ਦੀ ਐਂਜੀਓਪਲਾਸਟੀ ਕੀਤੀ ਗਈ ਸੀ | ਸ੍ਰੀਵਾਸਤਵ ਦੀ ਹਾਲਤ ਨਾਜ਼ੁਕ ਹੈ ਅਤੇ ਉਹ ਵੈਂਟੀਲੇਟਰ ‘ਤੇ ਹਨ |