ਮਾਨਸਾ (ਆਤਮਾ ਸਿੰਘ ਪਮਾਰ)
ਸਮਾਲ ਸਕੇਲ ਇੰਡਸਟਰੀਜ਼ ਤੇ ਛੋਟੇ ਕਾਰੋਬਾਰੀਆਂ ਦੇ ਰੁਜ਼ਗਾਰ ਨੂੰ ਖਤਮ ਕਰਨ ਲਈ ਮੋਦੀ ਤੇ ਮਾਨ ਸਰਕਾਰਾਂ ਬਰਾਬਰ ਦੀਆਂ ਦੋਸ਼ੀ ਹਨ, ਕਿਉਕਿ ਉਕਤ ਸਰਕਾਰਾਂ ਬਹੁ-ਕੌਮੀ ਕੰਪਨੀਆਂ ਤੇ ਪੂੰਜੀਪਤੀ ਘਰਾਣਿਆਂ ਨੂੰ ਲੋਕਾਂ ਦੀ ਲੁੱਟ ਲਈ ਰੁਜ਼ਗਾਰ ਦੇ ਵਸੀਲੇ ਖਤਮ ਕਰਨ ਲਈ ਸ਼ਹਿਰਾਂ ਵਿੱਚ ਵੱਡੇ-ਵੱਡੇ ਮਾਲ ਸਥਾਪਤ ਕੀਤੇ ਗਏ ਹਨ ਅਤੇ ਆਨਲਾਈਨ ਵਿਕਰੀ ਨੇ ਲੱਖਾਂ ਕਰਿਆਨਾ ਵਪਾਰੀਆਂ ਤੇ ਛੋਟੇ ਕਾਰੋਬਾਰੀਆਂ ਦੇ ਵਪਾਰ ਨੂੰ ਖਤਮ ਕੀਤਾ ਹੈ। ਕਾਰੋਬਾਰ ਦੀ ਸਲਾਮਤੀ ਲਈ ਦੋਵੇਂ ਸਰਕਾਰਾਂ ਕੋਈ ਉਪਰਾਲਾ ਕਰਨ ਦੀ ਬਜਾਏ ਉਲਟਾ ਸਰਮਾਏਦਾਰਾਂ ਪੱਖੀ ਨੀਤੀਆਂ ਨੂੰ ਧੜੱਲੇ ਨਾਲ ਲਾਗੂ ਕਰ ਰਹੀਆਂ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ ਪੀ ਆਈ ਦੇ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਨੇ ਰੈਲੀ ਦੀ ਤਿਆਰੀ ਸੰਬੰਧੀ ਫੰਡ ਮੁਹਿੰਮ ਮੌਕੇ ਬਿਆਨ ਜਾਰੀ ਕਰਦਿਆਂ ਕੀਤਾ।
ਉਹਨਾ ਕਿਹਾ ਕਿ ਪਾਰਟੀ ਦੀ 100 ਵੀਂ ਵਰੇ੍ਹਗੰਢ ਮੌਕੇ ਹੋਣ ਵਾਲੀ ਰੈਲੀ ਸਮੇਂ ਕੇਂਦਰੀ ਆਗੂਆਂ ਸੀ ਪੀ ਆਈ ਦੇ ਕੌਮੀ ਸਕੱਤਰ ਐਨੀ ਰਾਜਾ ਤੇ ਸੂਬਾਈ ਲੀਡਰਸ਼ਿਪ ਵੱਲੋਂ ਛੋਟੇ ਕਾਰੋਬਾਰੀਆਂ ਤੇ ਕਰਿਆਨਾ ਵਪਾਰ ਨੂੰ ਬਚਾਉਣ ਤੇ ਸ਼ਹਿਰੀਆਂ ਦੀ ਅਵਾਜ਼ ਬੁਲੰਦ ਕਰਨ ਲਈ ਸਰਮਾਏਦਾਰਾਂ ਖਿਲਾਫ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਜ਼ਿਲ੍ਹਾ ਸਕੱਤਰ �ਿਸ਼ਨ ਚੌਹਾਨ ਤੇ ਏਟਕ ਆਗੂ ਐਡਵੋਕੇਟ ਕੁਲਵਿੰਦਰ ਉੱਡਤ ਨੇ ਕਿਹਾ ਕਿ ਰੈਲੀ ਦੀ ਸਫਲਤਾ ਲਈ ਸ਼ਹਿਰੀਆਂ ਤੇ ਛੋਟੇ ਕਾਰੋਬਾਰੀਆਂ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਮਿਲ ਰਿਹਾ ਹੈ। ਉਹਨਾਂ ਦਾਅਵਾ ਕੀਤਾ ਗਿਆ ਕਿ 30 ਦਸੰਬਰ ਦੀ ਰੈਲੀ ਇਤਿਹਾਸਕ ਹੋਵੇਗੀ। ਸ਼ਹਿਰੀ ਸਕੱਤਰ ਰਤਨ ਭੋਲਾ, ਮੀਤ ਸਕੱਤਰ ਨਰੇਸ਼ ਕੁਮਾਰ ਬੁਰਜ ਹਰੀ, ਕਿਸਾਨ ਆਗੂ ਦਰਸ਼ਨ ਮਾਨਸ਼ਾਹੀਆ, ਸਾਧੂ ਰਾਮ ਢਲਾਈ ਵਾਲੇ, ਮਨਜਿੰਦਰ ਸਿੰਘ ਤੇ ਲਛਮਣ ਸਿੰਘ ਤੋਂ ਇਲਾਵਾ ਹੋਰ ਪਾਰਟੀ ਆਗੂ ਵੀ ਸ਼ਾਮਲ ਸਨ।