ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਵਾਰ ਫਿਰ ਕੋਰੋਨਾ ਹੋ ਗਿਆ | ਪਾਰਟੀ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸ਼ਨੀਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ | ਰਮੇਸ਼ ਨੇ ਆਪਣੇ ਟਵੀਟ ‘ਚ ਕਿਹਾ ਕਿ 75 ਸਾਲਾ ਸੋਨੀਆ ਗਾਂਧੀ ਨੇ ਕੋਵਿਡ ਸੰਬੰਧੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਆਪਣੇ-ਆਪ ਨੂੰ ਇਕਾਂਤਵਾਸ ਕਰ ਲਿਆ ਹੈ |