9.5 C
Jalandhar
Tuesday, December 10, 2024
spot_img

ਡੱਲੇਵਾਲ ਨੂੰ ਪੁਲਸ ਵੱਲੋਂ ਚੁੱਕ ਲੈਣ ਤੋਂ ਬਾਅਦ ਹਰਦੋਝੰਡੇ ਮਰਨ ਵਰਤ ’ਤੇ ਬੈਠੇ

ਪਾਤੜਾਂ : ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਚੱਲ ਰਹੇ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮੰਗਲਵਾਰ ਨੂੰ ਸ਼ੁਰੂ ਕੀਤੇ ਜਾਣ ਵਾਲੇ ਮਰਨ ਵਰਤ ਉਤੇ ਹੁਣ ਉਨ੍ਹਾ ਦੀ ਥਾਂ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਨੂੰ ਬਿਠਾਇਆ ਗਿਆ ਹੈ, ਕਿਉਂਕਿ ਪੁਲਸ ਨੇ ਮੰਗਲਵਾਰ ਤੜਕੇ ਸਵੇਰੇ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਡੱਲੇਵਾਲ ਨੂੰ ਹਿਰਾਸਤ ਵਿਚ ਲੈ ਲਿਆ ਸੀ। ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਹਰਿਆਣਾ-ਪੰਜਾਬ ਦੇ ਢਾਬੀ ਗੁਜਰਾਂ/ ਖਨੌਰੀ ਬਾਰਡਰ ’ਤੇ ਇਕ ਪ੍ਰੈੱਸ ਕਾਨਫਰੰਸ ਕਰ ਕੇ ਹਰਦੋਝੰਡੇ ਨੂੰ ਮਰਨ ਵਰਤ ’ਤੇ ਬਿਠਾਉਣ ਦਾ ਐਲਾਨ ਕੀਤਾ।
ਕਿਸਾਨ ਆਗੂ ਲਖਵਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸਥਿਤੀ ਉੱਤੇ ਵਿਚਾਰ-ਵਟਾਂਦਰਾ ਕਰਨ ਲਈ ਕਿਸਾਨ ਆਗੂਆਂ ਦੀ ਹੰਗਾਮੀ ਮੀਟਿੰਗ ਢਾਬੀ ਗੁਜਰਾਂ ਬਾਰਡਰ ’ਤੇ ਹੋਈ, ਜਿਸ ਵਿੱਚ ਹਰਦੋਝੰਡੇ ਨੇ ਮਰਨ ਵਰਤ ਉਤੇ ਬੈਠਣ ਦੀ ਇੱਛਾ ਜ਼ਾਹਰ ਕੀਤੀ। ਇਸ ਮੌਕੇ ਸੁਖਜੀਤ ਸਿੰਘ ਹਰਦੋਝੰਡੇ ਨੇ ਕਿਹਾਜੇ ਮੇਰੀ ਸਿਹਤ ਖਰਾਬ ਹੋ ਜਾਂਦੀ ਹੈ ਤਾਂ ਮੇਰਾ ਸਰੀਰ ਇੱਥੋਂ ਓਨੀ ਦੇਰ ਨਾ ਲਿਜਾਇਆ ਜਾਵੇ, ਜਿੰਨੀ ਦੇਰ ਤੱਕ ਸਾਰੇ ਮਸਲੇ ਹੱਲ ਨਹੀਂ ਹੋ ਜਾਂਦੇ।
ਪਟਿਆਲਾ ਰੇਂਜ ਦੇ ਡੀ ਆਈ ਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਡੱਲੇਵਾਲ ਦੀ ਉਮਰ ਅਤੇ ਸਿਹਤ ਦਾ ਧਿਆਨ ਰੱਖਦੇ ਹੋਏ ਪੁਲਸ ਉਨ੍ਹਾ ਨੂੰ ਮੈਡੀਕਲ ਜਾਂਚ ਲਈ ਲੁਧਿਆਣਾ ਦੇ ਡੀ ਐੱਮ ਸੀ ਲੈ ਕੇ ਗਈ। ਉਨ੍ਹਾ ਕਿਹਾ ਕਿ ਜਦੋਂ ਮਰਨ ਵਰਤ ਦਾ ਐਲਾਨ ਕੀਤਾ ਜਾਂਦਾ ਹੈ ਤਾਂ ਮੌਕੇ ’ਤੇ ਭਾਰੀ ਗਿਣਤੀ ’ਚ ਲੋਕ ਇਕੱਠੇ ਹੋ ਜਾਂਦੇ ਹਨ, ਜਿਸ ਨਾਲ ਲੋੜਵੰਦ ਤੱਕ ਸਿਹਤ ਸੁਵਿਧਾ ਪਹੁੰਚਣੀ ਮੁਸ਼ਕਲ ਹੋ ਜਾਂਦੀ ਹੈ। ਇਸ ਲਈ ਡੱਲੇਵਾਲ ਦੀ ਉਮਰ ਅਤੇ ਸਿਹਤ ਨੂੰ ਤਰਜੀਹ ਦਿੰਦੇ ਹੋਏ ਹਸਪਤਾਲ ਲਿਜਾਇਆ ਗਿਆ।
ਇਸੇ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਇਹ ਡੱਲੇਵਾਲ ਦੀ ਨਜ਼ਰਬੰਦੀ ਭਗਵੰਤ ਮਾਨ ਸਰਕਾਰ ਵੱਲੋਂ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਹੈ। ਬਿੱਟੂ ਨੇ ਕਿਹਾਕਿਸਾਨ ਆਗੂ ਡੱਲੇਵਾਲ ਜੀ ਦੀ ਨਜ਼ਰਬੰਦੀ ਭਗਵੰਤ ਮਾਨ ਸਰਕਾਰ ਦੁਆਰਾ ਰਚੀ ਗਈ ਹੈ। ਕੋਈ ਵੀ ਕੇਂਦਰੀ ਏਜੰਸੀ ਉਨ੍ਹਾ ਦੀ ਗਿ੍ਰਫਤਾਰੀ ’ਚ ਸ਼ਾਮਲ ਨਹੀਂ ਹੈ। ਇਹ ਨਿਰੋਲ ਸੂਬਾ ਪੁਲਸ ਦਾ ਕੰਮ ਹੈ, ਜਿਸ ਦਾ ਉਦੇਸ਼ ਕੇਂਦਰੀ ਏਜੰਸੀਆਂ ’ਤੇ ਦੋਸ਼ ਮੜ੍ਹਨਾ ਹੈ ਤਾਂ ਜੋ ਧਿਆਨ ਭਟਕਾਇਆ ਜਾ ਸਕੇ। ਕੇਂਦਰ ਸਰਕਾਰ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੀ ਹੈ ਅਤੇ ਅਜਿਹੀਆਂ ਚਾਲਾਂ ’ਚ ਸ਼ਾਮਲ ਨਹੀਂ ਹੁੰਦੀ।

Related Articles

Latest Articles