9.8 C
Jalandhar
Thursday, December 26, 2024
spot_img

ਭਾਰਤੀ ਸੰਵਿਧਾਨ ਜਿਊਂਦਾ-ਜਾਗਦਾ ਦਸਤਾਵੇਜ਼ : ਮੁਰਮੂ

ਨਵੀਂ ਦਿੱਲੀ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੰਗਲਵਾਰ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ 75ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਸੰਸਦ ਦੇ ਸੰਵਿਧਾਨ ਸਦਨ ਵਿਖੇ ਮਨਾਏ ਗਏ ‘ਸੰਵਿਧਾਨ ਦਿਵਸ’ ਸਮਾਰੋਹ ਦੇ ਮੌਕੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤੀ। ਸੰਵਿਧਾਨ ਦਿਵਸ ’ਤੇ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਮੁਰਮੂ ਨੇ ਕਿਹਾਭਾਰਤੀ ਸੰਵਿਧਾਨ ਇਕ ਜਿਊਂਦਾ-ਜਾਗਦਾ ਅਤੇ ਪ੍ਰਗਤੀਸ਼ੀਲ ਦਸਤਾਵੇਜ਼ ਹੈ। ਆਪਣੇ ਇਸ ਸੰਵਿਧਾਨ ਰਾਹੀਂ ਅਸੀਂ ਸਮਾਜਕ ਨਿਆਂ ਅਤੇ ਸਰਬ-ਸਾਂਝੇ ਵਿਕਾਸ ਦੇ ਟੀਚਿਆਂ ਨੂੰ ਪ੍ਰਾਪਤ ਕੀਤਾ ਹੈ। ਰਾਸ਼ਟਰਪਤੀ ਮੁਰਮੂ ਨੇ ਭਾਰਤੀ ਸੰਵਿਧਾਨ ਨਾਲ ਸੰਬੰਧਤ ਦੋ ਕਿਤਾਬਾਂ ਵੀ ਰਿਲੀਜ਼ ਕੀਤੀਆਂ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੰਵਿਧਾਨ ਦਿਵਸ ਮਨਾ ਰਹੇ ਕਰੋੜਾਂ ਭਾਰਤੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਪ੍ਰੇਰਨਾ ਨਾਲ ਸਾਲ 2015 ਵਿਚ ਅਸੀਂ 26 ਨਵੰਬਰ ਨੂੰ ਸੰਵਿਧਾਨ ਦਿਵਸ ਵਜੋਂ ਮਨਾਉਣ ਦਾ ਇਤਿਹਾਸਕ ਫੈਸਲਾ ਲਿਆ ਹੈ। ਇਹ ਸੰਵਿਧਾਨ ਸਾਡੇ ਲੋਕਾਂ ਦੀ ਸਾਲਾਂ ਦੀ ਤਪੱਸਿਆ, ਕੁਰਬਾਨੀ, ਲਿਆਕਤ, ਤਾਕਤ ਅਤੇ ਯੋਗਤਾ ਦਾ ਨਤੀਜਾ ਹੈ। ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਹੋਰ ਨੇਤਾਵਾਂ ਨੇ ਸਮਾਰੋਹ ’ਚ ਸ਼ਿਰਕਤ ਕੀਤੀ। ਇਹ ਸਮਾਗਮ 26 ਨਵੰਬਰ 1949 ਨੂੰ ਸੰਵਿਧਾਨ ਸਭਾ ਦੁਆਰਾ ਸੰਵਿਧਾਨ ਨੂੰ ਅਪਣਾਏ ਜਾਣ ਨੂੰ ਚੇਤੇ ਕਰਾਉਂਦਾ ਹੈ ਅਤੇ ਮੰਗਲਵਾਰ ਇਸ ਇਤਿਹਾਸਕ ਦਿਹਾੜੇ ਦੀ 75ਵੀਂ ਵਰ੍ਹੇਗੰਢ ਮਨਾਈ ਗਈ। ਸੰਵਿਧਾਨ ਰਸਮੀ ਤੌਰ ’ਤੇ 26 ਜਨਵਰੀ 1950 ਨੂੰ ਲਾਗੂ ਹੋਇਆ ਸੀ।

Related Articles

Latest Articles