ਸੰਸਦ ਦੇ ਦੋਨੋਂ ਸਦਨ ਰੌਲੇ-ਗੌਲੇ ’ਚ ਮੁਲਤਵੀ

0
132

ਨਵੀਂ ਦਿੱਲੀ : ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸ਼ੁਰੂ ਹੁੰਦਿਆਂ ਹੀ ਕਾਂਗਰਸ ਸਣੇ ਵਿਰੋਧੀ ਧਿਰਾਂ ਨੇ ਅਡਾਨੀ ਤੇ ਉੱਤਰ ਪ੍ਰਦੇਸ਼ ਦੇ ਸੰਭਲ ’ਚ ਹਾਲ ਹੀ ’ਚ ਹੋਈ ਹਿੰਸਾ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਿਆ। ਇਸ ਤੋਂ ਬਾਅਦ ਹਾਕਮ ਤੇ ਵਿਰੋਧੀ ਧਿਰਾਂ ਦਰਮਿਆਨ ਹੰਗਾਮਾ ਹੋਇਆ, ਜਿਸ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸਦਨ ਦੀ ਬੈਠਕ ਸ਼ੁਰੂ ਹੁੰਦਿਆਂ ਹੀ ਆਪੋਜ਼ੀਸ਼ਨ ਮੈਂਬਰ ਵੱਖ-ਵੱਖ ਮੁੱਦਿਆਂ ’ਤੇ ਸਰਕਾਰ ਤੋਂ ਜਵਾਬ ਮੰਗਣ ਲੱਗੇ। ਕਾਂਗਰਸ ਅਤੇ ਸਮਾਜਵਾਦੀ ਪਾਰਟੀ ਦੇ ਕੁਝ ਮੈਂਬਰਾਂ ਨੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਜਦੋਂ 12 ਵਜੇ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਅਡਾਨੀ ਤੇ ਸੰਭਲ ਹਿੰਸਾ ਦੇ ਮਾਮਲਿਆਂ ਵਿੱਚ ਸਪੱਸ਼ਟ ਕਰਨ ਲਈ ਕਿਹਾ, ਪਰ ਇਸ ਤੋਂ ਬਾਅਦ ਸਦਨ ਵਿਚ ਰੌਲਾ-ਰੱਪਾ ਪੈ ਗਿਆ, ਜਿਸ ਕਾਰਨ ਦੋਵੇਂ ਸਦਨਾਂ ਦੀ ਕਾਰਵਾਈ ਦਿਨ-ਭਰ ਲਈ ਮੁਲਤਵੀ ਕਰ ਦਿੱਤੀ ਗਈ।