ਸ਼ਾਹਕੋਟ : ਇੱਥੇ ਪ੍ਰੈੱਸ ਕਲੱਬ ਸ਼ਾਹਕੋਟ ਦੇ ਸੱਦੇ ’ਤੇ ਵੱਖ-ਵੱਖ ਮੰਚਾਂ ’ਤੇ ਕੰਮ ਕਰ ਰਹੀਆਂ ਜਥੇਬੰਦੀਆਂ ਦੀ ਭਰਵੀਂ ਸ਼ਮੂਲੀਅਤ ਨੇ ਜਿੱਥੇ ਲੋਕ ਏਕਤਾ ਦੀ ਸ਼ਾਨਦਾਰ ਮਿਸਾਲ ਪੈਦਾ ਕੀਤੀ, ਉੱਥੇ ਪ੍ਰਸ਼ਾਸਨ ਨੂੰ ਇਹ ਅਹਿਸਾਸ ਵੀ ਜ਼ਰੂਰ ਹੋਇਆ ਹੋਵੇਗਾ ਕਿ ਕਿਸੇ ਅਧਿਕਾਰੀ ਦੀ ਨਾਜਾਇਜ਼ ਕਾਰਵਾਈ ਦੇ ਕੁਚੱਜ ਨੂੰ ਲੋਕ ਚੁੱਪ-ਚੁਪੀਤੇ ਸਹਿਣ ਨਹੀਂ ਕਰ ਸਕਦੇ। ਐੱਸ ਡੀ ਐੱਮ ਸ਼ਾਹਕੋਟ ਦੀ ਹਦਾਇਤ ’ਤੇ ਸ਼ਾਹਕੋਟ ਪੁਲਸ ਵੱਲੋਂ ਸੀਨੀਅਰ ਪੱਤਰਕਾਰ ਗਿਆਨ ਸੈਦਪੁਰੀ, ਕਾਮਰੇਡ ਚਰਨਜੀਤ ਥੰਮੂਵਾਲ ਅਤੇ ਹੋਰਨਾਂ ’ਤੇ ਦਰਜ ਕੀਤੇ ਰੋਸ ਮਾਰਚ ’ਚ ਹਰੇਕ ਵਰਗ ਨੇ ਸ਼ਮੂਲੀਅਤ ਕੀਤੀ। ਇਸ ਵਿੱਚ ਵੱਖ-ਵੱਖ ਖੱਬੀਆਂ ਧਿਰਾਂ, ਮਜ਼ਦੂਰ ਤੇ ਕਿਸਾਨ ਜਥੇਬੰਦੀਆਂ, ਤਰਕਸ਼ੀਲ ਕਾਰਕੰੁਨ, ਸਿਆਸੀ ਪਾਰਟੀਆਂ ਅਤੇ ਸਮਾਜਿਕ ਸੰਗਠਨਾਂ ਦੇ ਆਗੂਆਂ ਨੇ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ ਕਿ ਸ਼ਾਹਕੋਟ ਪੁਲਸ ਵੱਲੋਂ ਦਰਜ ਕੀਤਾ ਨਾਜਾਇਜ਼ ਪਰਚਾ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੇ ਹਿੱਤਾਂ ’ਚ ਬੋਲਣ ਅਤੇ ਲਿਖਣ ਵਾਲਿਆਂ ਉੱਤੇ ਕਿਸੇ ਕਿਸਮ ਦਾ ਜਬਰ ਸਹਿਣ ਨਹੀਂ ਕੀਤਾ ਜਾਵੇਗਾ। ਰੋਸ ਮਾਰਚ ਕਰਨ ਤੋਂ ਪਹਿਲਾਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਵਰਕਰ ਨਵਾਂ ਬੱਸ ਅੱਡਾ ਸਾਹਕੋਟ ਵਿੱਚ ਇਕੱਤਰ ਹੋਏ। ਇੱਥੇ ਵੱਖ-ਵੱਖ ਬੁਲਾਰਿਆਂ ਨੇ ਸ਼ਾਹਕੋਟ ਦੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਨੂੰ ਆਪਣੀ ਮਜ਼ਦੂਰ ਵਿਰੋਧੀ ਮਾਨਸਿਕਤਾ ਨੂੰ ਬਦਲਣ ਲਈ ਕਿਹਾ, ਉੱਥੇ ਕਲਮ ਦੀ ਨੋਕ ਨੂੰ ਖੁੰਡਾ ਕਰਨ ਦੇ ਯਤਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਬੁਲਾਰਿਆਂ ਵਿੱਚ ਸੀ.ਆਈ.ਟੀ.ਯੂ ਦੇ ਆਗੂ ਕਾਮਰੇਡ ਜਸਕਰਨਜੀਤ ਸਿੰਘ ਕੰਗ, ਸੋਸਲ ਇੰਮਪਾਵਰਮੈਂਟ ਐਂਡ ਵੈੱਲਫੇਅਰ ਇੰਲਾਇਸ ਪੰਜਾਬ ਦੇ ਚੇਅਰਮੈਨ ਦਵਿੰਦਰ ਸਿੰਘ ਆਹਲੂਵਾਲੀਆ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਇਲਾਕਾ ਪ੍ਰਧਾਨ ਕਾਮਰੇਡ ਹਰਪਾਲ ਬਿੱਟੂ, ਅਕਾਲੀ ਦਲ ਅੰਮਿ੍ਰਤਸਰ ਦੇ ਸੂਬਾਈ ਆਗੂ ਜਥੇਦਾਰ ਸੁਲੱਖਣ ਸਿੰਘ ਨਿਮਾਜੀਪੁਰ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਤਰਸੇਮ ਪੀਟਰ, ਡਾ. ਬੀ.ਆਰ ਅੰਬੇਡਕਰ ਆਰਮੀ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਕੰਤਾ, ਮਾਰਕੀਟ ਕਮੇਟੀ ਸ਼ਾਹਕੋਟ ਦੇ ਸਾਬਕਾ ਚੇਅਰਮੈਨ ਸੁਰਿੰਦਰਜੀਤ ਸਿੰਘ ਚੱਠਾ, ਆਲ ਇੰਡੀਆ ਰੰਘਰੇਟਾ ਦਲ ਦੇ ਆਗੂ ਜੋਗਿੰਦਰ ਸਿੰਘ ਟਾਈਗਰ, ਸੀ.ਪੀ.ਆਈ ਦੇ ਆਗੂ ਚਰਨਜੀਤ ਥੰਮੂਵਾਲ, ਦਿਹਾਤੀ ਮਜਦੂਰ ਸਭਾ ਦੇ ਆਗੂ ਕਾਮਰੇਡ ਨਿਰਮਲ ਸਿੰਘ ਮਲਸੀਆ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਬਲਕਾਰ ਸਿੰਘ ਫਾਜਲਵਾਲ, ਕਿਸਾਨ ਮਜਦੂਰ ਸੰਘਰਸ ਕਮੇਟੀ ਦੇ ਜੋਨ ਪ੍ਰਧਾਨ ਨਿਰਮਲ ਸਿੰਘ ਢੰਡੋਵਾਲ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਕਾਮਰੇਡ ਕੇਵਲ ਸਿੰਘ ਦਾਨੇਵਾਲ, ਸੀ.ਪੀ.ਆਈ (ਐੱਮ) ਦੇ ਤਹਿਸੀਲ ਸਕੱਤਰ ਕਾਮਰੇਡ ਵਰਿੰਦਰਪਾਲ ਸਿੰਘ ਕਾਲਾ, ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਡਾ. ਵਿਲੀਅਮ ਜੋਨ, ਲੋਕ ਭਲਾਈ ਸੁਸਾਇਟੀ ਸ਼ਾਹਕੋਟ ਦੇ ਪ੍ਰਧਾਨ ਕਮਲ ਸ਼ਰਮਾ , ਐਸ ਸੀ/ਬੀ ਸੀ ਅਧਿਆਪਕ ਯੂਨੀਅਨ ਦੇ ਸੂਬਾਈ ਆਗੂ ਹਰਬੰਸ ਲਾਲ ਪਰਜੀਆਂ ਤੇ ਗੁਰਮੇਜ਼ ਲਾਲ ਹੀਰ ਆਦਿ ਸ਼ਾਮਲ ਸਨ। ਸਟੇਜ ਸਕੱਤਰ ਦੇ ਫਰਜ਼ ਡੀ.ਟੀ.ਐੱਫ ਦੇ ਜ਼ਿਲ੍ਹਾ ਸਕੱਤਰ ਗੁਰਮੀਤ ਸਿੰਘ ਕੋਟਲੀ ਨੇ ਨਿਭਾਏ। ਉਪਰੰਤ ਬੱਸ ਅੱਡੇ ਤੋਂ ਵਿਸ਼ਾਲ ਰੋਸ ਮਾਰਚ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ ਵਿੱਚ ਦੀ ਹੁੰਦਾ ਹੋਇਆ ਡੀ.ਐੱਸ.ਪੀ. ਸ਼ਾਹਕੋਟ ਦੇ ਦਫਤਰ ਅੱਗੇ ਪਹੁੰਚਿਆ। ਇਸੇ ਦੌਰਾਨ ਪੰਜਾਬ ਜਰਨਲਿਸਟ ਪ੍ਰੈੱਸ ਕਲੱਬ ਪੰਜਾਬ ਦੇ ਸੂਬਾ ਪ੍ਰਧਾਨ ਮਨਜੀਤ ਮਾਨ ਅਤੇ ਸਰਪ੍ਰਸਤ ਜਸਵਿੰਦਰ ਸਿੰਘ ਸੰਧੂ ਦੀ ਅਗਵਾਈ ਵਿੱਚ ਜਲੰਧਰ ਤੋਂ ਵੱਡੀ ਗਿਣਤੀ ਵਿੱਚ ਪੱਤਰਕਾਰ ਰੋਸ ਮਾਰਚ ਵਿੱਚ ਸ਼ਾਮਲ ਹੋ ਗਏ। ਲੋਹੀਆਂ, ਨਕੋਦਰ ਅਤੇ ਮਹਿਤਪੁਰ ਦਾ ਪੱਤਰਕਾਰ ਭਾਈਚਾਰਾ ਵੀ ਰੋਸ ਮਾਰਚ ਵਿੱਚ ਸ਼ਾਮਲ ਸੀ। ਇੱਥੇ ਆਗੂਆਂ ਵੱਲੋਂ ਡੀ.ਐੱਸ.ਪੀ. ਸ਼ਾਹਕੋਟ ਗੁਰਪ੍ਰੀਤ ਸਿੰਘ ਗਿੱਲ ਨੂੰ ਮੰਗ ਪੱਤਰ ਸੌਂਪਿਆ ਗਿਆ। ਤਰਕਸ਼ੀਲ ਆਗੂ ਅਤੇ ਸ਼ਾਇਰ ਜਗੀਰ ਜੋਸਨ ਨੇ ਰੋਸ ਮਾਰਚ ਵਿੱਚ ਸ਼ਾਮਲ ਹੋਣ ਲਈ ਸਭ ਦਾ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੈੱਸ ਕਲੱਬ ਸ਼ਾਹਕੋਟ ਦੇ ਸਾਰੇ ਅਹੁਦੇਦਾਰ ਅਤੇ ਮੈਂਬਰ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਪ੍ਰਵੀਨ ਗਰੋਵਰ, ਸੁਖਦੀਪ ਸਿੰਘ ਕੰਗ ਪੀ.ਏ ਹਲਕਾ ਵਿਧਾਇਕ, ਹਰਦੇਵ ਸਿੰਘ ਲਾਡੀ ਸੇਰੋਵਾਲੀਆ, ਮਾਰਕੀਟ ਕਮੇਟੀ ਸ਼ਾਹਕੋਟ ਦੇ ਸਾਬਕਾ ਚੇਅਰਮੈਨ ਜਥੇਦਾਰ ਚਰਨ ਸਿੰਘ ਸਿੰਧੜ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸਕੱਤਰ ਸੁਖਜਿੰਦਰ ਸਿੰਘ ਲਾਲੀ, ਪੇਂਡੂ ਮਜ਼ਦੂਰ ਯੂਨੀਅਨ ਦੇ ਤਹਿਸੀਲ ਆਗੂ ਬੀਬੀ ਗੁਰਬਖਸ਼ ਕੌਰ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ, ਅਕਾਲੀ ਦਲ ਅੰਮਿ੍ਰਤਸਰ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪੰਮਾ, ਹਰਜਿੰਦਰ ਸਿੰਘ ਨੰਬਰਦਾਰ ਬਾਹਮਣੀਆਂ, ਬਿੱਟੂ ਸਾਹ ਬਾਹਮਣੀਆਂ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਿਕੰਦਰ ਸਿੰਘ ਸੰਧੂ, ਭੱਠਾ ਮਜ਼ਦੂਰ ਯੂਨੀਅਨ ਦੇ ਆਗੂ ਸੁਨੀਲ ਕੁਮਾਰ ਰਾਜੇਵਾਲ, ਸਾਬਕਾ ਸਰਪੰਚ ਢੰਡੋਵਾਲ ਸੁਰਜੀਤ ਸਿੰਘ, ਤਰਕਸ਼ੀਲ ਆਗੂ ਬਿੱਟੂ ਰੂਪੇਵਾਲੀ ਅਤੇ ਦਰਬਾਰਾ ਸਿੰਘ ਰੂਪੇਵਾਲੀ, ਰਾਜੀਵ ਅਰੋੜਾ, ਸਾੲੀਂ ਚੇਤਨ ਸ਼ਾਹ, ਪਵਨ ਜੁਨੇਜਾ, ਅੰਮਿ੍ਰਤ ਲਾਲ ਕਾਕਾ ਆਦਿ ਹਾਜ਼ਰ ਸਨ।