12.2 C
Jalandhar
Wednesday, December 11, 2024
spot_img

ਜੋਗਿੰਦਰਪਾਲ ਜੈਨ ਨੂੰ ਭਰਪੂਰ ਸ਼ਰਧਾਂਜਲੀਆਂ

ਮੋਗਾ (ਇਕਬਾਲ ਸਿੰਘ ਖਹਿਰਾ)-ਸਾਬਕਾ ਮੇਅਰ ਅਕਸ਼ਿਤ ਜੈਨ ਤੇ ਪੁਨੀਤ ਜੈਨ ਕੈਨੇਡਾ ਦੇ ਪਿਤਾ ਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਸ੍ਰੀਮਤੀ ਸਵਰਨ ਲਤਾ ਜੈਨ ਦੇ ਪਤੀ, ਤਿੰਨ ਵਾਰ ਮੋਗਾ ਦੇ ਵਿਧਾਇਕ ਰਹੇ ਸ੍ਰੀ ਜੋਗਿੰਦਰਪਾਲ ਜੈਨ ਲੰਮੀ ਬਿਮਾਰੀ ਪਿੱਛੋਂ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਨਮਿਤ ਰਸਮ ਪਗੜੀ ਤੇ ਪਾਠ ਦੇ ਭੋਗ ਪਾਏ ਗਏ, ਜਿੱਥੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਹਜ਼ੂਰ ਜਸਦੀਪ ਸਿੰਘ ਗਿੱਲ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਡੀ.ਜੀ.ਪੀ. ਪਰਮਦੀਪ ਸਿੰਘ ਗਿੱਲ ਸਮੇਤ ਪੰਜਾਬ ਭਰ ਤੋਂ ਹਜ਼ਾਰਾਂ ਲੋਕਾਂ ਨੇ ਸ਼ਿਰਕਤ ਕੀਤੀ | ਇਸ ਸ਼ਰਧਾਂਜਲੀ ਸਮਾਗਮ ਦੌਰਾਨ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਹਜ਼ੂਰ ਜਸਦੀਪ ਸਿੰਘ ਗਿੱਲ ਵਲੋਂ ਸਾਬਕਾ ਮੇਅਰ ਅਕਸ਼ਿਤ ਜੈਨ ਤੇ ਪੁਨੀਤ ਜੈਨ ਕੈਨੇਡਾ ਤੇ ਜੈਨ ਸਾਹਿਬ ਦੀ ਧਰਮਪਤਨੀ ਸਵਰਨ ਲਤਾ ਜੈਨ ਨਾਲ ਦੁੱਖ ਸਾਂਝਾ ਕੀਤਾ, ਉਥੇ ਸ੍ਰੀ ਜੋਗਿੰਦਰਪਾਲ ਜੈਨ ਦੀ ਤਸਵੀਰ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ |
ਪਾਠ ਦੇ ਭੋਗ ਪਾਏ ਗਏ ਤੇ ਭਜਨ ਮੰਡਲੀ ਵਲੋਂ ਭਜਨ ਗਾਇਨ ਕੀਤੇ ਗਏ | ਸ਼ਰਧਾਂਜਲੀ ਸਮਾਗਮ ਦੇ ਅੰਤ ਵਿੱਚ ਸਾਬਕਾ ਮੇਅਰ ਅਕਸ਼ਿਤ ਜੈਨ ਤੇ ਪੁਨੀਤ ਜੈਨ ਕੈਨੇਡਾ ਦੀ ਰਸਮ ਪਗੜੀ ਕੀਤੀ ਗਈ |
ਸ਼ਰਧਾਂਜਲੀ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ, ਸਾਬਕਾ ਵਿਧਾਇਕ ਡਾ. ਹਰਜੋਤ ਕਮਲ, ਨਿਧੜਕ ਸਿੰਘ ਬਰਾੜ ਸਾਬਕਾ ਰਾਜ ਸੂਚਨਾ ਕਮਿਸ਼ਨਰ ਪੰਜਾਬ, ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਸੀਨੀਅਰ ਅਕਾਲੀ ਆਗੂ, ਜ਼ਿਲ੍ਹਾ ਪ੍ਰਧਾਨ ਭਾਜਪਾ ਡਾ. ਸੀਮਾਂਤ ਗਰਗ, ਕਾਂਗਰਸ ਹਲਕਾ ਮੋਗਾ ਦੇ ਇੰਚਾਰਜ ਮਾਲਵਿਕਾ ਸੂਦ, ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ, ਅਮਰਜੀਤ ਸਿੰਘ ਲੰਢੇਕੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਤਰਸੇਮ ਸਿੰਘ ਰੱਤੀਆਂ ਮੈਂਬਰ ਸ਼੍ਰੋਮਣੀ ਕਮੇਟੀ, ਅਨਿਲ ਬਾਂਸਲ ਸਾਬਕਾ ਸੀਨੀਅਰ ਡਿਪਟੀ ਮੇਅਰ, ਵਿਨੋਦ ਬਾਂਸਲ ਸਾਬਕਾ ਚੇਅਰਮੈਨ, ਸਾਬਕਾ ਚੇਅਰਮੈਨ ਸੁਖਦੇਵ ਸਿੰਘ ਖੋਸਾ, ਸੀਨੀਅਰ ਐਡਵੋਕੇਟ ਬੋਧਰਾਜ ਮਜੀਠੀਆ, ਪਰਮਜੀਤ ਸਿੰਘ ਡਾਲਾ ਸਾਬਕਾ ਏ.ਈ.ਓ. ਜਗਰੂਪ ਸਿੰਘ ਤਖ਼ਤੂਪੁਰਾ ਸਾਬਕਾ ਚੇਅਰਮੈਨ, ਪਰਮਪਾਲ ਸਿੰਘ ਤਖ਼ਤੂਪੁਰਾ ਸਾਬਕਾ ਚੇਅਰਮੈਨ, ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ, ਤੀਰਥ ਸਿੰਘ ਮਾਹਲਾ ਕੌਮੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਇੰਦਰਪਾਲ ਸਿੰਘ ਬੱਬੀ ਠੇਕੇਦਾਰ ਤੇ ਉੱਘੇ ਸਮਾਜ ਸੇਵੀ, ਤੇ ਪੰਜਾਬ ਭਰ ਤੋਂ ਪੁੱਜੀਆਂ ਸ਼ਖ਼ਸੀਅਤਾਂ ਹਾਜ਼ਰ ਸਨ |

Related Articles

Latest Articles