14.7 C
Jalandhar
Wednesday, December 11, 2024
spot_img

ਆਧੁਨਿਕ ਸਬ-ਡਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਤ

ਦਿੜ੍ਹਬਾ/ਸੰਗਰੂਰ (ਪ੍ਰਵੀਨ ਸਿੰਘ) -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ 10.45 ਕਰੋੜ ਰੁਪਏ ਦੀ ਲਾਗਤ ਨਾਲ 18 ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਬਣਿਆ ਅਤਿ-ਆਧੁਨਿਕ ਬਹੁ-ਮੰਜ਼ਲਾ ਸਬ-ਡਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਤ ਕੀਤਾ | ਚਾਰ ਮੰਜ਼ਲਾ ਇਮਾਰਤ, ਜਿਸ ਵਿੱਚ ਐੱਸ ਡੀ ਐੱਮ, ਤਹਿਸੀਲਦਾਰ, ਬੀ ਡੀ ਪੀ ਓ, ਡੀ ਐੱਸ ਪੀ, ਸੀ ਡੀ ਪੀ ਓ ਅਤੇ ਹੋਰ ਦਫ਼ਤਰ ਹੋਣਗੇ, ਨੂੰ ਸਮਰਪਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਮਈ 2023 ਵਿੱਚ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਸੀ ਅਤੇ ਇਹ ਰਿਕਾਰਡ ਸਮੇਂ ਵਿੱਚ ਮੁਕੰਮਲ ਹੋ ਗਿਆ ਹੈ¢
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਲੋਕਾਂ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੀਆਂ ਇਮਾਰਤਾਂ ਬਣਾਈਆਂ ਜਾ ਰਹੀਆਂ ਹਨ¢ ਸੂਬਾ ਸਰਕਾਰ ਨੇ ਅੰਦਾਜ਼ਨ ਲਾਗਤ ਦੇ ਮੁਕਾਬਲੇ ਇਸ ਇਮਾਰਤ ਦੀ ਉਸਾਰੀ ਕਰਕੇ ਡੇਢ ਕਰੋੜ ਰੁਪਏ ਦੀ ਬਚਤ ਕੀਤੀ ਹੈ¢ ਇਸੇ ਤਰ੍ਹਾਂ ਚੀਮਾ ਵਿਖੇ ਵੀ ਸਬ-ਡਵੀਜ਼ਨ ਕੰਪਲੈਕਸ ਉਸਾਰੀ ਅਧੀਨ ਹੈ ਅਤੇ ਜਲਦੀ ਹੀ ਲੋਕਾਂ ਨੂੰ ਸਮਰਪਤ ਕਰ ਦਿੱਤਾ ਜਾਵੇਗਾ¢ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਲਈ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਹੁਣ ਤੱਕ 49427 ਨÏਜਵਾਨਾਂ ਨੂੰ ਸਰਕਾਰੀ ਨÏਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ 3 ਦਸੰਬਰ ਨੂੰ ਪਟਿਆਲਾ ਵਿਖੇ 700 ਹੋਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ¢ ਮਾਨ ਨੇ ਕਿਹਾ ਕਿ ਇਨ੍ਹਾਂ ਨÏਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ‘ਤੇ ਇਹ ਨÏਕਰੀਆਂ ਮਿਲੀਆਂ ਹਨ¢
ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਉਨ੍ਹਾ ਦੀ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ ਹਨ¢ ਇਹ ਸਹੂਲਤਾਂ ਮੁਫ਼ਤ ਨਹੀਂ, ਕਿਉਂਕਿ ਲੋਕ ਟੈਕਸਾਂ ਦੇ ਰੂਪ ਵਿੱਚ ਮੋਟੀਆਂ ਰਕਮਾਂ ਅਦਾ ਕਰਦੇ ਹਨ¢ ਸੂਬਾ ਸਰਕਾਰ ਨੇ ਇਨ੍ਹਾਂ ਸਹੂਲਤਾਂ ਦੇ ਰੂਪ ਵਿੱਚ ਜਨਤਾ ਦਾ ਪੈਸਾ ਜਨਤਾ ਨੂੰ ਹੀ ਮੋੜਿਆ ਹੈ¢ ਪਹਿਲਾਂ ਇਹ ਪੈਸਾ ਸਿਆਸਤਦਾਨਾਂ ਦੇ ਘਰਾਂ ਨੂੰ ਜਾਂਦਾ ਸੀ, ਪਰ ਹੁਣ ਇਸ ਨੂੰ ਲੋਕ ਸੇਵਾ ਲਈ ਵਰਤਿਆ ਜਾ ਰਿਹਾ ਹੈ¢ਵਿਰੋਧੀ ਧਿਰ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਦਾ ਆਪ ਸਰਕਾਰ ‘ਤੇ ਪੂਰਨ ਵਿਸ਼ਵਾਸ ਹੈ¢ ਸੂਬੇ ਦੇ ਸੂਝਵਾਨ ਲੋਕਾਂ ਨੇ ਡਰਾਮੇਬਾਜ਼ ਸਿਆਸੀ ਆਗੂਆਂ ਨੂੰ ਸੱਤਾ ਤੋਂ ਲਾਂਭੇ ਕਰਕੇ ਉਨ੍ਹਾਂ ਦੇ ਹਿੱਤਾਂ ਦੀ ਗੱਲ ਕਰਨ ਵਾਲੇ ਨੁਮਾਇੰਦੇ ਚੁਣੇ ਹਨ¢ ਉਹਨਾ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ, ਕਿਉਂਕਿ ਉਹ ਇੱਕ ਆਮ ਪਰਵਾਰ ਨਾਲ ਸੰਬੰਧ ਰੱਖਦੇ ਹਨ¢ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ¢

Related Articles

Latest Articles