ਪਹਿਲੀ ਡਿਊਟੀ ਜੁਆਇਨ ਕਰਨ ਜਾਂਦਿਆਂ ਹਾਦਸੇ ‘ਚ ਮੌਤ

0
186

ਹਸਨ : ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ‘ਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ ਆਈ ਪੀ ਐੱਸ ਅਧਿਕਾਰੀ ਦੀ ਹਾਦਸੇ ‘ਚ ਮੌਤ ਹੋ ਗਈ | 20 ਸਾਲਾ ਹਰਸ਼ ਬਰਧਨ ਕਰਨਾਟਕ ਕੇਡਰ ਦਾ 2023 ਬੈਚ ਦਾ ਆਈ ਪੀ ਐੱਸ ਅਧਿਕਾਰੀ ਸੀ ਅਤੇ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ | ਐਤਵਾਰ ਸ਼ਾਮ ਹਸਨ ਤਾਲੁਕ ਦੇ ਕਿਤਾਨੇ ਨੇੜੇ ਪੁਲਸ ਦੀ ਗੱਡੀ ਦਾ ਟਾਇਰ ਕਥਿਤ ਤੌਰ ‘ਤੇ ਫਟ ਗਿਆ, ਜਿਸ ਤੋਂ ਬਾਅਦ ਡਰਾਈਵਰ ਨੇ ਗੱਡੀ ਦਾ ਸੰਤੁਲਨ ਗੁਆ ਦਿੱਤਾ ਅਤੇ ਗੱਡੀ ਸੜਕ ਕੰਢੇ ਘਰ ਤੇ ਦਰੱਖਤ ਨਾਲ ਟਕਰਾਅ ਗਈ | ਬਰਧਨ ਹੋਲੇਨਾਰਸੀਪੁਰ ‘ਚ ਪ੍ਰੋਬੇਸ਼ਨਰੀ ਏ ਐੱਸ ਪੀ ਦੇ ਤੌਰ ‘ਤੇ ਡਿਊਟੀ ‘ਤੇ ਰਿਪੋਰਟ ਕਰਨ ਲਈ ਹਸਨ ਜਾ ਰਿਹਾ ਸੀ |