ਚੰਡੀਗੜ੍ਹ (ਗੁਰਜੀਤ ਬਿੱਲਾ, ਕਿ੍ਸ਼ਨ ਗਰਗ) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਮੁੱਖ ਮੰਤਰੀ ਅਤੇ ਸਦਨ ਦੇ ਨੇਤਾ ਭਗਵੰਤ ਸਿੰਘ ਮਾਨ ਤੇ ‘ਆਪ’ ਪੰਜਾਬ ਦੇ ਪ੍ਰਧਾਨ ਤੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਵਿਧਾਇਕਾਂ ਨੂੰ ਸਹੁੰ ਚੁਕਾਈ¢ਚੱਬੇਵਾਲ ਤੋਂ ਡਾ. ਇਸ਼ਾਂਕ ਕੁਮਾਰ ਚੱਬੇਵਾਲ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਤੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵਿਧਾਇਕ ਵਜੋਂ ਸਹੁੰ ਚੁੱਕੀ¢ਮੁੱਖ ਮੰਤਰੀ ਨੇ ਹਲਕਾ ਵਿਧਾਇਕਾਂ ਨੂੰ ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ¢ ਨਵ-ਨਿਯੁਕਤ ਵਿਧਾਇਕਾਂ ਦੇ ਨਾਲ ਉਨ੍ਹਾਂ ਦੇ ਪਰਵਾਰਕ ਮੈਂਬਰ ਅਤੇ ਕਈ ਪਤਵੰਤੇ ਵੀ ਮÏਜੂਦ ਸਨ¢





