21.9 C
Jalandhar
Sunday, September 25, 2022
spot_img

ਘਰ-ਘਰ ਰਾਸ਼ਨ ਸਕੀਮ ਨੂੰ ਇੱਕੋ ਪੜਾਅ ‘ਚ ਲਾਗੂ ਕੀਤਾ ਜਾਵੇਗਾ : ਕਟਾਰੂ ਚੱਕ

ਚੰਡੀਗੜ੍ਹ (ਗੁਰਜੀਤ ਬਿੱਲਾ)-ਸੂਬਾ ਸਰਕਾਰ ਇਸ ਸਾਲ 1 ਅਕਤੂਬਰ ਤੋਂ ਆਟੇ ਦੀ ਹੋਮ ਡਲੀਵਰੀ ਸੇਵਾ ਦੀ ਸ਼ੁਰੂਆਤ ਕਰੇਗੀ | ਇਸ ਯੋਜਨਾ ਨੂੰ ਸੂਬੇ ਭਰ ਵਿੱਚ ਇੱਕੋ ਪੜਾਅ ‘ਚ ਲਾਗੂ ਕੀਤਾ ਜਾਵੇਗਾ | ਪੂਰੇ ਸੂਬੇ ਨੂੰ ਅੱਠ ਜ਼ੋਨਾਂ ਵਿੱਚ ਵੰਡਿਆ ਗਿਆ ਹੈ | ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਰਕਾਰ ਵੱਲੋਂ ਐੱਨ ਐੱਫ ਐੱਸ ਏ ਅਧੀਨ ਰਜਿਸਟਰ ਹਰੇਕ ਲਾਭਪਾਤਰੀ ਨੂੰ ਆਟੇ ਦੀ ਹੋਮ ਡਿਲੀਵਰੀ ਦਾ ਵਿਕਲਪ ਦਿੱਤਾ ਜਾਵੇਗਾ | ਕੋਈ ਵੀ ਲਾਭਪਾਤਰੀ ਜੋ ਖੁਦ ਡਿਪੂ ਤੋਂ ਕਣਕ ਲੈਣਾ ਚਾਹੁੰਦਾ ਹੈ, ਉਸ ਕੋਲ ਮੁਫਤ ਵਿੱਚ ਢੁਕਵੇਂ ਆਈ ਟੀ ਦਖਲ ਨਾਲ ਇਸ ਦੀ ਚੋਣ ਕਰਨ ਦਾ ਵਿਕਲਪ ਹੋਵੇਗਾ | ਰਾਸ਼ਣ ਦੀ ਵੰਡ ਹੁਣ ਤਿਮਾਹੀ ਦੀ ਥਾਂ ਮਹੀਨਾਵਾਰ ਢੰਗ ਨਾਲ ਕੀਤੀ ਜਾਵੇਗੀ | ਮੰਤਰੀ ਨੇ ਕਿਹਾ ਕਿ ਹੋਮ ਡਿਲਿਵਰੀ ਸੇਵਾ ਮੋਬਾਈਲ ਫੇਅਰ ਪ੍ਰਾਈਸ ਸ਼ਾਪਸ (ਐੱਮ ਪੀ ਐੱਸ) ਦੀ ਧਾਰਨਾ ਨੂੰ ਪੇਸ਼ ਕਰੇਗੀ | ਮੰਤਰੀ ਨੇ ਕਿਹਾ ਕਿ ਐੱਮ ਪੀ ਐੱਸ ਇੱਕ ਟਰਾਂਸਪੋਰਟ ਵਾਹਨ ਹੋਵੇਗਾ, ਜਿਸ ਵਿੱਚ ਲਾਜ਼ਮੀ ਤੌਰ ‘ਤੇ ਜੀ ਪੀ ਐੱਸ ਸਹੂਲਤ ਅਤੇ ਕੈਮਰੇ ਲੱਗੇ ਹੋਣਗੇ, ਤਾਂ ਜੋ ਲਾਭਪਾਤਰੀ ਨੂੰ ਆਟਾ ਸੌਂਪਣ ਨੂੰ ਲਾਈਵ ਸਟ੍ਰੀਮ ਕੀਤਾ ਜਾ ਸਕੇ |

Related Articles

LEAVE A REPLY

Please enter your comment!
Please enter your name here

Latest Articles