27.8 C
Jalandhar
Thursday, April 18, 2024
spot_img

ਚੀਮਾ ਤੇ ਭੁੱਲਰ ਨਾਲ ਮੀਟਿੰਗ ਪਿੱਛੋਂ ਪ੍ਰਾਈਵੇਟ ਬੱਸ ਅਪ੍ਰੇਟਰਾਂ ਵੱਲੋਂ ਰੋਸ ਪ੍ਰੋਗਰਾਮ ਰੱਦ

ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ ‘ਤੇ ਹਮਦਰਦੀ ਵਿਚਾਰ ਕਰਨ ਦੇ ਭਰੋਸੇ ਪਿੱਛੋਂ ਸੂਬੇ ਦੇ ਪ੍ਰਾਈਵੇਟ ਬੱਸ ਅਪ੍ਰੇਟਰਾਂ ਨੇ ਆਪਣਾ ਪ੍ਰਸਤਾਵਤ ਰੋਸ ਪ੍ਰੋਗਰਾਮ ਰੱਦ ਕਰ ਦਿੱਤਾ ਹੈ | ਪੰਜਾਬ ਭਵਨ ਵਿਖੇ ਪ੍ਰਾਈਵੇਟ ਬੱਸ ਅਪ੍ਰੇਟਰਾਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਬੱਸ ਅਪ੍ਰੇਟਰਾਂ ਦੀਆਂ ਮੰਗਾਂ ਨੂੰ ਇੱਕ-ਇੱਕ ਕਰਕੇ ਵਿਚਾਰਿਆ | ਮੰਤਰੀਆਂ ਨੇ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਹੈ ਅਤੇ ਸਮਾਜ ਦੇ ਸਭ ਵਰਗਾਂ ਨੂੰ ਨਾਲ ਲੈ ਕੇ ਸੂਬੇ ਦਾ ਵਿਕਾਸ ਕਰਨਾ ਚਾਹੁੰਦੀ ਹੈ | ਕੈਬਨਿਟ ਮੰਤਰੀਆਂ ਨੇ ਕਿਹਾ ਕਿ ਸਰਕਾਰ ਦੀ ਨੀਤੀ ਬਿਨਾਂ ਪੱਖਪਾਤ ਸਭ ਨੂੰ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ | ਉਨ੍ਹਾ ਕਿਹਾ ਕਿ ਪ੍ਰਾਈਵੇਟ ਬੱਸ ਅਪ੍ਰੇਟਰ ਸਨਅਤ ਨਾਲ ਵੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ | ਇਸ ਲਈ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ |
ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸ ਅਪ੍ਰੇਟਰਾਂ ਨੂੰ ਰਾਹਤ ਦੇਣ ਲਈ ਹੀ ਸਰਕਾਰ ਨੇ ਹਾਲ ਹੀ ਵਿੱਚ ਐਮਨੈਸਟੀ ਸਕੀਮ ਸ਼ੁਰੂ ਕੀਤੀ ਸੀ | ਮੰਤਰੀਆਂ ਦੇ ਭਰੋਸੇ ਪਿੱਛੋਂ ਸਮੂਹ ਬੱਸ ਅਪ੍ਰੇਟਰਾਂ ਦੀ ਸੰਸਥਾ ਪੰਜਾਬ ਮੋਟਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਅਗਲਾ ਰੋਸ ਪ੍ਰੋਗਰਾਮ ਰੱਦ ਕਰ ਦਿੱਤਾ |

Related Articles

LEAVE A REPLY

Please enter your comment!
Please enter your name here

Latest Articles