30.5 C
Jalandhar
Monday, September 26, 2022
spot_img

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਬਹਾਲ

ਚੰਡੀਗੜ੍ਹ (ਗੁਰਜੀਤ ਬਿੱਲਾ)
ਦੇਸ਼ ਦੀ ਆਜ਼ਾਦੀ ਦੇ 75 ਵਰ੍ਹੇ ਹੋਣ ਦੇ ਸੁਭਾਗੇ ਮੌਕੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਵਿੱਚ ਹਿੱਸੇਦਾਰ ਬਣਾਉਣ, ਯੁਵਾ ਸ਼ਕਤੀ ਨੂੰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸਸ਼ਕਤੀਕਰਨ ਲਈ ਪਿਛਲੇ ਸਮੇਂ ਤੋਂ ਰੁਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ | ਇਸ ਦੇ ਨਾਲ ਹੀ ਨੌਜਵਾਨਾਂ ਲਈ ਚੰਡੀਗੜ੍ਹ ਵਿਖੇ ਉਸਾਰੇ ਯੁਵਾ ਭਵਨ ਦਾ ਨਵੀਨੀਕਰਨ ਅਤੇ ਪੁਨਰ-ਸੁਰਜੀਤੀ ਕੀਤੀ ਜਾ ਰਹੀ ਹੈ | ਇਹ ਖੁਲਾਸਾ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੈਕਟਰ-42 ਸਥਿਤ ਯੁਵਕ ਸੇਵਾਵਾਂ ਦੇ ਡਾਇਰੈਕਟੋਰੇਟ ਯੁਵਾ ਭਵਨ ਵਿਖੇ ਕੀਤੀ ਮੀਟਿੰਗ ਉਪਰੰਤ ਕੀਤਾ | ਉਨ੍ਹਾ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਨੂੰ ਅੱਗੇ ਲਿਜਾਣ ਅਤੇ ਨੌਜਵਾਨਾਂ ਨੂੰ ਸੂਬੇ ਦੀ ਅਗਵਾਈ ਲਈ ਤਿਆਰ ਕਰਨ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਹੈ, ਜਿਸ ਦੇ ਸਿੱਟੇ ਵਜੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ | ਇਸ ਪੁਰਸਕਾਰ ਵਿੱਚ 51 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਇਕ ਮੈਡਲ, ਇਕ ਸਕਰੋਲ, ਇਕ ਬਲੇਜ਼ਰ ਅਤੇ ਇਕ ਸਰਟੀਫਿਕੇਟ ਨਾਲ ਸਨਮਾਨਤ ਕੀਤਾ ਜਾਵੇਗਾ | ਮੀਤ ਹੇਅਰ ਨੇ ਕਿਹਾ ਕਿ ਸੂਬੇ ਦੇ ਹਰ ਜ਼ਿਲੇ੍ਹ ਦੇ ਦੋ ਨੌਜਵਾਨਾਂ ਜਿਨ੍ਹਾਂ ਦੀ ਉਮਰ 15 ਤੋਂ 35 ਸਾਲ ਦਰਮਿਆਨ ਹੋਵੇ, ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦਿੱਤਾ ਜਾਂਦਾ ਹੈ, ਪਰ ਇਹ ਐਵਾਰਡ ਪਿਛਲੇ ਸਮੇਂ ਤੋਂ ਨਹੀਂ ਦਿੱਤਾ ਗਿਆ | ਪੰਜਾਬ ਸਰਕਾਰ ਨੌਜਵਾਨਾਂ ਨੂੰ ਵਿਸ਼ੇਸ਼ ਤਰਜੀਹ ਦਿੰਦੀ ਹੋਈ ਇਸ ਐਵਾਰਡ ਨੂੰ ਮੁੜ ਸ਼ੁਰੂ ਕਰਨ ਜਾ ਰਹੀ ਹੈ, ਜਿਸ ਸਬੰਧੀ ਯੁਵਕ ਸੇਵਾਵਾਂ ਵਿਭਾਗ ਨੂੰ ਨਿਰਦੇਸ਼ ਦੇ ਦਿੱਤੇ ਗਏ ਗਨ |

Related Articles

LEAVE A REPLY

Please enter your comment!
Please enter your name here

Latest Articles