ਗਾਜ਼ੀਆਬਾਦ : ਸੰਭਲ ’ਚ ਬਾਹਰੀ ਵਿਅਕਤੀਆਂ ਦੇ ਦਾਖਲ ਹੋਣ ਦੀ ਮਨਾਹੀ ਦੇ ਹੁਕਮਾਂ ਦੇ ਕਾਰਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਬੁੱਧਵਾਰ ਇੱਥੇ ਗਾਜ਼ੀਪੁਰ ਸਰਹੱਦ ’ਤੇ ਰੋਕ ਲਿਆ ਗਿਆ। ਸੰਭਲ ਜਾਣ ਲਈ ਰਾਹੁਲ ਗਾਂਧੀ, ਉਨ੍ਹਾ ਦੀ ਭੈਣ ਪਿ੍ਰਅੰਕਾ ਗਾਂਧੀ ਵਾਡਰਾ ਅਤੇ ਹੋਰ ਸੀਨੀਅਰ ਕਾਂਗਰਸੀ ਨੇਤਾ ਸਵੇਰੇ ਹੀ ਗਾਜ਼ੀਪੁਰ ਬਾਰਡਰ ’ਤੇ ਪਹੁੰਚ ਗਏ, ਜਿੱਥੇ ਭਾਰੀ ਪੁਲਸ ਬਲ ਤਾਇਨਾਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਸੰਭਲ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਬੈਰੀਕੇਡ ਲਗਾਏ ਗਏ ਸਨ। ਸੰਭਲ ਵਿੱਚ 24 ਨਵੰਬਰ ਨੂੰ ਮਸਜਿਦ ਦੇ ਸਰਵੇਖਣ ਦੌਰਾਨ ਹਿੰਸਾ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਸੀ।