ਮੁੰਬਈ : ਅਸੰਬਲੀ ਚੋਣਾਂ ਦੇ ਨਤੀਜਿਆਂ ਤੋਂ 13 ਦਿਨ ਬਾਅਦ ਭਾਜਪਾ ਦੇ ਦੇਵੇਂਦਰ ਫੜਨਵੀਸ ਨੇ ਵੀਰਵਾਰ ਆਜ਼ਾਦ ਮੈਦਾਨ ’ਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਪਹਿਲੇ ਮੁੱਖ ਮੰਤਰੀ ਤੇ ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ ਤੇ ਅਜੀਤ ਪਵਾਰ ਨੇ ਉਪ ਮੁੱਖ ਮੰਤਰੀਆਂ ਵਜੋਂ ਸਹੁੰ ਚੁੱਕੀ।
ਇਸ ਮੌਕੇ ਹਜ਼ਾਰਾਂ ਲੋਕਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਸਨ। ਫੜਨਵੀਸ 10 ਸਾਲਾਂ ਵਿੱਚ ਤੀਜੀ ਵਾਰ ਮੁੱਖ ਮੰਤਰੀ ਬਣੇ ਹਨ ਜਦਕਿ ਅਜੀਤ ਪਵਾਰ ਛੇਵੀਂ ਵਾਰ ਉਪ ਮੁੱਖ ਮੰਤਰੀ ਬਣੇ ਹਨ। ਉਹ ਹੁਕਮਰਾਨ ਮਹਾਯੁਤੀ ਤੇ ਮਹਾਵਿਕਾਸ ਅਘਾੜੀ, ਦੋਨੋਂ ਸਰਕਾਰਾਂ ਵਿਚ ਉਪ ਮੁੱਖ ਮੰਤਰੀ ਬਣਨ ਵਾਲੇ ਸੂਬੇ ਦੇ ਪਹਿਲੇ ਆਗੂ ਹਨ।



