ਕਿਸਾਨਾਂ ਨੂੰ ਇਕੱਠੇ ਹੋਣ ਦਾ ਸੱਦਾ ਦੇਣ ’ਤੇ ਐੱਫ ਆਈ ਆਰ!

0
125

ਨੋਇਡਾ : ਪੁਲਸ ਨੇ ਗੌਤਮਬੁੱਧ ਨਗਰ ਜ਼ਿਲ੍ਹੇ ਵਿੱਚ ਮਨਾਹੀ ਦੇ ਬਾਵਜੂਦ ਕਿਸਾਨ ਅੰਦੋਲਨ ਵਿਚ ਭੀੜ ਜੁਟਾਉਣ ਲਈ ਸੋਸ਼ਲ ਮੀਡੀਆ ’ਤੇ ਵੀਡੀਓ ਪੋਸਟ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਐੱਫ ਆਈ ਆਰ ਦਰਜ ਕੀਤੀ ਹੈ। ਥਾਣਾ ਮੁਖੀ ਅਵਧੇਸ਼ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਸਬ-ਇੰਸਪੈਕਟਰ ਕਿ੍ਰਸ਼ਨ ਕੁਮਾਰ ਯਾਦਵ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਜਦੋਂ ਉਹ ਡਿਊਟੀ ’ਤੇ ਸੀ ਤਾਂ ਉਸ ਨੂੰ ਸੂਚਨਾ ਮਿਲੀ ਕਿ ਪਿੰਡ ਬਹਿਲੋਲਪੁਰ ਦੇ ਰਹਿਣ ਵਾਲੇ ਅਤੁਲ ਕੁਮਾਰ ਯਾਦਵ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ’ਚ ਉਹ ਲੋਕਾਂ ਨੂੰ ਕਿਸਾਨ ਅੰਦੋਲਨ ਲਈ ਇਕੱਠੇ ਹੋਣ ਲਈ ਲਈ ਕਹਿ ਰਿਹਾ ਹੈ। ਉਨ੍ਹਾ ਕਿਹਾ ਕਿ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।