9.4 C
Jalandhar
Thursday, January 23, 2025
spot_img

ਮੁੱਖ ਮੰਤਰੀ ਵੱਲੋਂ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਫ਼ਤਿਹਗੜ੍ਹ ਸਾਹਿਬ ਵਿਖੇ 25, 26 ਤੇ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਆਪਣੀ ਰਿਹਾਇਸ਼ ਵਿਖੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸੰਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫ਼ੰਡ ਅਲਾਟ ਕੀਤੇ ਗਏ ਹਨ, ਇਸ ਲਈ ਇਹ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਜਾਂਦੀ ਹਰ ਸੜਕ ’ਤੇ ਹੈੱਲਪਲਾਈਨ ਸੈਂਟਰ ਸਥਾਪਤ ਕੀਤਾ ਜਾਵੇ, ਤਾਂ ਜੋ ਸ਼ਰਧਾਲੂਆਂ ਨੂੰ ਸਭਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਫ਼ਤਿਹਗੜ੍ਹ ਸਾਹਿਬ ਦੀ ਹਰ ਥਾਂ ਨੂੰ ਸੀ ਸੀ ਟੀ ਵੀ ਕੈਮਰਿਆਂ ਦੇ ਘੇਰੇ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਸ਼ਹਿਰ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ।

Related Articles

Latest Articles