9.4 C
Jalandhar
Thursday, January 23, 2025
spot_img

ਮਾਨਸਾ ਰੈਲੀ ਲਈ ਸ਼ਹਿਰੀਆਂ ਵੱਲੋਂ ਵੱਡੇ ਪੱਧਰ ’ਤੇ ਸਹਿਯੋਗ

ਮਾਨਸਾ (ਆਤਮਾ ਸਿੰਘ ਪਮਾਰ)
ਸੀ ਪੀ ਆਈ ਦੀ 100 ਵੀਂ ਵਰੇਗੰਢ ਮੌਕੇ ਸੀ ਪੀ ਆਈ ਦੀ ਜ਼ਿਲ੍ਹਾ ਕਮੇਟੀ ਵੱਲੋਂ 30 ਦਸੰਬਰ ਦੀ ਮਾਨਸਾ ਵਿਸ਼ਾਲ ਰੈਲੀ ਸੰਬੰਧੀ ਪੂਰੇ ਜ਼ਿਲ੍ਹੇ ’ਚ ਲੀਡਰਸ਼ਿਪ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚਲਾਈਆਂ ਜਾ ਰਹੀਆਂ ਹਨ। ਉਧਰ ਦੂਜੇ ਪਾਸੇ ਸ਼ਹਿਰ ਅੰਦਰ ਜ਼ਿਲ੍ਹਾ ਸਕੱਤਰ �ਿਸ਼ਨ ਚੌਹਾਨ ਤੇ ਐਡਵੋਕੇਟ ਕੁਲਵਿੰਦਰ ਉੱਡਤ ਦੀ ਅਗਵਾਈ ਹੇਠ ਸ਼ਹਿਰੀ ਸਕੱਤਰ ਰਤਨ ਭੋਲਾ, ਮੀਤ ਸਕੱਤਰ ਨਰੇਸ਼ ਕੁਮਾਰ ਬੁਰਜ ਹਰੀ, ਟਰੇਡ ਯੂਨੀਅਨ ਆਗੂ ਰਾਜ ਕੁਮਾਰ ਸ਼ਰਮਾ, ਕਿਸਾਨ ਆਗੂ ਦਰਸ਼ਨ ਸਿੰਘ ਮਾਨਸ਼ਾਹੀਆ ਤੇ ਮਜ਼ਦੂਰ ਆਗੂ ਲਛਮਣ ਸਿੰਘ ਵੱਲੋਂ ਡੋਰ-ਟੂ-ਡੋਰ ਜਨਤਕ ਫੰਡ ਉਗਰਾਹੀ ਕੀਤੀ ਜਾ ਰਹੀ ਹੈ। ਸੀ ਪੀ ਆਈ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਉਚੇਚੇ ਤੌਰ ’ਤੇ ਫੰਡ ਉਗਰਾਹੀ ਲਈ ਅਗਵਾਈ ਕਰ ਰਹੇ ਹਨ।ਇਸ ਮੌਕੇ ਉਹਨਾ ਕਿਹਾ ਕਿ ਰੈਲੀ ਨੂੰ ਸਫ਼ਲ ਬਣਾਉਣ ਲਈ ਸ਼ਹਿਰੀਆਂ ਵੱਲੋਂ ਵੱਡੀ ਪੱਧਰ ’ਤੇ ਦਿੱਤਾ ਜਾ ਰਿਹਾ ਸਹਿਯੋਗ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਨਿਰਾਸ਼ ਦਿਖਾਈ ਦੇ ਰਿਹਾ ਹੈ, ਕਿਉਕਿ ਆਨਲਾਈਨ ਵਿਕਰੀ ਤੇ ਵੱਡੇ-ਵੱਡੇ ਮਾਲਾਂ ਨੇ ਕਰਿਆਨਾ ਦੁਕਾਨਦਾਰਾਂ ਤੇ ਛੋਟੇ ਕਾਰੋਬਾਰੀਆਂ ਦੇ ਵਪਾਰ ਨੂੰ ਬੁਰੀ ਤਰ੍ਹਾਂ ਪ੍ਰਭਾਵਤ ਕੀਤਾ ਹੈ। ਸ੍ਰੀ ਅਰਸ਼ੀ ਨੇ ਸੁਚੇਤ ਕਰਦਿਆਂ ਕਿਹਾ ਕਿ ਕਾਰੋਬਾਰ ਤੇ ਵਪਾਰ ਨੂੰ ਬਚਾਉਣ ਲਈ ਸਰਮਾਏਦਾਰਾਂ ਦੀ ਜਕੜ ਨੂੰ ਤੋੜਨਾ ਹੋਵੇਗਾ ਅਤੇ ਲੋਕ ਪੱਖੀ ਵਿਚਾਰਧਾਰਾ ਤੇ ਧਰਮ ਨਿਰਪੱਖ ਤਾਕਤਾਂ ਨੂੰ ਵੀ ਮਜ਼ਬੂਤ ਕਰਨਾ ਹੋਵੇਗਾ। ਉਹਨਾ ਰੈਲੀ ਦੀ ਸਫਲਤਾ ਲਈ ਸ਼ਹਿਰ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕਰਦਿਆਂ 30 ਦਸੰਬਰ ਨੂੰ ਰੈਲੀ ਵਿੱਚ ਵੀ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

Related Articles

Latest Articles