9.8 C
Jalandhar
Thursday, December 26, 2024
spot_img

ਦਿਵਿਆਂਗਾਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

ਚੰਡੀਗੜ੍ਹ (ਗੁਰਜੀਤ ਬਿੱਲਾ)
ਦਿਵਿਆਂਗ ਵਿਅਕਤੀਆਂ (ਪੀ ਡਬਲਯੂ ਡੀ) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਦੁਹਰਾਉਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਵੱਡੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ।ਸਮਾਜਿਕ ਨਿਆਂ ਅਤੇ ਬਾਲ ਭਲਾਈ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਖਾਲੀ ਅਸਾਮੀਆਂ ਦੇ ਬੈਕਲਾਗ ਦੀ ਸ਼ਨਾਖਤ ਕੀਤੀ ਹੈ। ਉਨ੍ਹਾ ਕਿਹਾ ਕਿ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ ਬੈਕਲਾਗ ਵਜੋਂ ਸਿੱਧੀ ਭਰਤੀ ਦੀਆਂ 1754 ਅਸਾਮੀਆਂ ਅਤੇ ਤਰੱਕੀ ਦੀਆਂ 556 ਅਸਾਮੀਆਂ ਦੀ ਪਛਾਣ ਕੀਤੀ ਗਈ ਹੈ। ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਖ਼ਾਲੀ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਦੇ ਸਰਵਪੱਖੀ ਵਿਕਾਸ ਲਈ ਕਈ ਕਦਮ ਚੁੱਕੇ ਹਨ। ਉਨ੍ਹਾ ਕਿਹਾ ਕਿ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਨੇਤਰਹੀਣਾਂ ਦੇ ਆਸ਼ਰਿਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਹੈ।

Related Articles

Latest Articles