12.2 C
Jalandhar
Wednesday, December 11, 2024
spot_img

‘ਆਪ’ ਵੱਲੋਂ 784 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ, (ਗੁਰਜੀਤ ਬਿੱਲਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ 21 ਦਸੰਬਰ ਨੂੰ ਹੋਣ ਵਾਲੀਆਂ ਆਗਾਮੀ ਲੋਕਲ ਬਾਡੀ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਚੋਣਾਂ ਵਿੱਚ ਮਿਉਸਪਲ ਕਾਰਪੋਰੇਸ਼ਨਾਂ ਅਤੇ ਕਮੇਟੀਆਂ ਦੇ 87 ਸਥਾਨਾਂ ਦੇ ਨਾਲ-ਨਾਲ ਖਾਲੀ ਪਈਆਂ 49 ਸੀਟਾਂ ਨੂੰ ਭਰਨ ਲਈ ਜ਼ਿਮਨੀ ਚੋਣਾਂ ਹੋਣਗੀਆਂ। ਇਨ੍ਹਾਂ ਚੋਣਾਂ ਵਿੱਚ 977 ਵਾਰਡ ਸ਼ਾਮਲ ਹੋਣਗੇ।
‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਸੂਬਾ ਸਕੱਤਰ ਗੁਰਦੇਵ ਸਿੰਘ ਲੱਖਾ, ਡਾ. ਸੰਨੀ ਆਹਲੂਵਾਲੀਆ ਅਤੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨਾਲ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੀ ਤਿਆਰੀ ਅਤੇ ਪਾਰਦਰਸ਼ੀ ਉਮੀਦਵਾਰ ਚੋਣ ਪ੍ਰਕਿਰਿਆ ’ਤੇ ਭਰੋਸਾ ਪ੍ਰਗਟਾਇਆ।
ਅਰੋੜਾ ਨੇ ਕਿਹਾ ਕਿ ਸਾਨੂੰ ਕੁਝ ਹੀ ਦਿਨਾਂ ਵਿੱਚ 977 ਵਾਰਡਾਂ ਲਈ 5000 ਤੋਂ ਵੱਧ ਅਰਜ਼ੀਆਂ ਨਾਲ ਭਰਵਾਂ ਹੁੰਗਾਰਾ ਮਿਲਿਆ। ਕੁਝ ਵਾਰਡਾਂ ਵਿੱਚ ਸਾਨੂੰ ਪ੍ਰਤੀ ਸੀਟ 15-20 ਅਰਜ਼ੀਆਂ ਪ੍ਰਾਪਤ ਹੋਈਆਂ। ਪਹਿਲੀ ਸੂਚੀ ਵਿੱਚ ਲੁਧਿਆਣਾ ਦੇ 94 ਵਾਰਡ, ਪਟਿਆਲਾ ਦੇ 56 ਵਾਰਡ ਤੇ ਅੰਮਿ੍ਰਤਸਰ ਦੇ 74 ਵਾਰਡ ਸ਼ਾਮਲ ਹਨ।

Related Articles

Latest Articles