ਸੁਖਬੀਰ ਤੇ ਹੋਰ ਆਗੂਆਂ ਨੇ ਅਕਾਲ ਤਖਤ ਅੱਗੇ ਅਰਦਾਸ ਕਰਵਾਈ

0
92

ਅੰਮਿ੍ਰਤਸਰ : ਸ੍ਰੀ ਅਕਾਲ ਤਖਤ ਵੱਲੋਂ ਲਾਈ ਗਈ ਤਨਖਾਹ ਪੂਰੀ ਕਰਨ ਮਗਰੋਂ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂ ਸ਼ੁੱਕਰਵਾਰ ਇੱਥੇ ਖਿਮਾ ਯਾਚਨਾ ਦੀ ਅਰਦਾਸ ਵਾਸਤੇ ਸ੍ਰੀ ਅਕਾਲ ਤਖਤ ਵਿਖੇ ਪੁੱਜੇ। ਸ੍ਰੀ ਅਕਾਲ ਤਖਤ ਵਿਖੇ ਅਕਾਲੀ ਆਗੂਆਂ ਦੀ ਸਜ਼ਾ ਮੁਆਫ਼ੀ ਬਾਰੇ ਅਰਦਾਸ ਕੀਤੀ ਗਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਬਲਵਿੰਦਰ ਸਿੰਘ ਭੂੰਦੜ ਤੇ ਹੋਰ ਅਕਾਲੀ ਆਗੂ ਹਾਜ਼ਰ ਸਨ।