ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਜਿੰਦਰ ਸਿੰਘ ਧਾਮੀ ਨੂੰ ਬੀਬੀ ਜਗੀਰ ਕੌਰ ਵਿਰੁੱਧ ਬਹੁਤ ਹੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਦੇ ਮਾਮਲੇ ’ਚ ਨੋਟਿਸ ਜਾਰੀ ਕੀਤਾ ਗਿਆ ਹੈ।ਨੋਟਿਸ ਜਾਰੀ ਹੋਣ ਦੀ ਮਿਤੀ ਤੋਂ 4 ਦਿਨਾਂ ਦੇ ਅੰਦਰ 17 ਦਸੰਬਰ ਤੱਕ ਆਡੀਓ ਰਿਕਾਰਡਿੰਗ ਸੰਬੰਧੀ ਲਿਖਤੀ ਸਪੱਸ਼ਟੀਕਰਨ ਕਮਿਸ਼ਨ ਦੇ ਦਫਤਰ ਵਿਖੇ ਆ ਕੇ ਦੇਣ ਲਈ ਕਿਹਾ ਹੈ।ਜੇ ਜਵਾਬ ਨਹੀਂ ਦਿੱਤਾ ਜਾਂਦਾ ਤਾਂ ਕਮਿਸ਼ਨ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉਨ੍ਹਾ ਖਿਲਾਫ ਢੁਕਵੀਂ ਕਾਰਵਾਈ ਲਈ ਸਿਫਾਰਸ਼ ਕਰੇਗਾ।