20.4 C
Jalandhar
Sunday, December 22, 2024
spot_img

ਪੰਧੇਰ ਵੱਲੋਂ 10 ਮਹੀਨੇ ਬਾਅਦ ਕਿਸਾਨ ਏਕਤਾ ਦਾ ਹੋਕਾ

ਪਟਿਆਲਾ : ਬੀਤੇ ਦਸ ਮਹੀਨਿਆਂ ਤੋਂ ਢਾਬੀ ਗੁਜਰਾਂ ਤੇ ਸ਼ੰਭੂ ਬਾਰਡਰ ’ਤੇ ਜਾਰੀ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚੇ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਵੱਡਾ ਫੈਸਲਾ ਕਰਦਿਆਂ ਐਤਵਾਰ ਇੱਕ ਪੱਤਰ ਲਿਖ ਕੇ ਸੰਯੁਕਤ ਕਿਸਾਨ ਮੋਰਚੇ (ਐੱਸ ਕੇ ਐੱਮ) ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਕਿਸਾਨ ਸੰਘਰਸ਼ ਦੀ ਚੜ੍ਹਦੀ ਕਲਾ ਲਈ ਏਕਤਾ ਦਾ ਸੱਦਾ ਦਿੱਤਾ। ਉਨ੍ਹਾ ਕਿਹਾ ਕਿ ਸਰਕਾਰਾਂ ਤੋਂ ਕਿਸਾਨੀ ਮੰਗਾਂ ਮੰਨਵਾਉਣ ਲਈ ਇਕਮੁੱਠਤਾ ਤੇ ਇਕਜੁੱਟਤਾ ਬੇਹੱਦ ਜ਼ਰੂਰੀ ਹੈ।
ਸ਼ੰਭੂ ਬਾਰਡਰ ’ਤੇ ਪ੍ਰੈਸ ਕਾਨਫਰੰਸ ਦੌਰਾਨ ਜਾਰੀ ਕੀਤੇ ਗਏ ਪੱਤਰ ’ਚ ਉਨ੍ਹਾ ਲਿਖਿਆ ਹੈ ਕਿ ਉਨ੍ਹਾਂ ਤਾਂ 10 ਮਹੀਨੇ ਪਹਿਲਾਂ ਇਹ ਕਿਸਾਨ ਅੰਦੋਲਨ ਸ਼ੁਰੂ ਕਰਨ ਤੋਂ ਪਹਿਲਾਂ ਵੀ ਸਮੂਹ ਜਥੇਬੰਦੀਆਂ ਦਰਮਿਆਨ ਏਕਤਾ ਦੇ ਜਤਨ ਕੀਤੇ ਸਨ। ਉਨ੍ਹਾ ਕਿਹਾ ਕਿ ਭਾਵੇਂ ਉਹ ਜਤਨ ਨੇਪਰੇ ਨਹੀਂ ਸਨ ਚੜ੍ਹੇ ਪਰ ਕਿਸਾਨਾਂ ਤੇ ਮਜ਼ਦੂਰਾਂ ਦੀਆਂ 12 ਮੰਗਾਂ ਦੀ ਪੂਰਤੀ ਨੂੰ ਲੈ ਕੇ ਕੀਤੇ ਜਾ ਰਹੇ ਇਸ ਸੰਘਰਸ਼ ਦੀ ਚੜ੍ਹਦੀ ਕਲਾ ਲਈ ਸਮੁੱਚੀ ਏਕਤਾ ਸੰਬੰਧੀ ਜਤਨ ਜਾਰੀ ਰੱਖਦਿਆਂ ਉਹ ਮੁੜ ਸੰਯੁਕਤ ਕਿਸਾਨ ਮੋਰਚੇ ਦੀਆਂ ਸਮੂਹ ਜਥੇਬੰਦੀਆਂ ਨੂੰ ਏਕਤਾ ਦਾ ਸੱਦਾ ਦਿੰਦੇ ਹਨ।
ਦੱਸਣਯੋਗ ਹੈ ਕਿ ਸਰਵਣ ਸਿੰਘ ਪੰਧੇਰ ਵੱਲੋਂ ਐੱਸ ਕੇ ਐੱਮ ਨੂੰ ਇਹ ਪਤਿਰ 12 ਦਸੰਬਰ ਨੂੰ ਲਿਖਿਆ ਗਿਆ ਸੀ, ਜੋ ਮੀਡੀਆ ਲਈ ਹੁਣ ਜਾਰੀ ਕੀਤਾ।

Related Articles

Latest Articles