9.8 C
Jalandhar
Sunday, December 22, 2024
spot_img

ਅਰਸ਼ ਡੱਲਾ ਦੇ ਚਾਰ ਗੈਂਗਸਟਰ ਗਿ੍ਰਫਤਾਰ

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਐੱਸ ਏ ਐੱਸ ਨਗਰ ਪੁਲਸ ਨਾਲ ਸਾਂਝੇ ਅਪ੍ਰੇਸ਼ਨ ਦੌਰਾਨ ਕੈਨੇਡਾ ਅਧਾਰਤ ਅੱਤਵਾਦੀ ਅਰਸ਼ ਡੱਲਾ ਅਤੇ ਇੱਕ ਹੋਰ ਵਿਦੇਸ਼ੀ ਹੈਂਡਲਰ ਦੇ ਚਾਰ ਕਾਰਕੁਨਾਂ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ .32 ਬੋਰ ਦੇ ਤਿੰਨ ਪਿਸਤੌਲ ਤੇ 16 ਕਾਰਤੂਸ ਬਰਾਮਦ ਕੀਤੇ ਹਨ। ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਗਗਨਦੀਪ ਸਿੰਘ ਤੇ ਨਵਜੋਤ ਸਿੰਘ ਉਰਫ਼ ਨੀਸ਼ੂ ਵਾਸੀ ਅਮਲੋਹ, ਜੋ ਇਸ ਸਮੇਂ ਖਰੜ ਵਿਖੇ ਕਿਰਾਏ ਦੇ ਮਕਾਨ ’ਚ ਰਹਿ ਰਹੇ ਸਨ, ਪਟਿਆਲਾ ਦੇ ਭਾਦਸੋਂ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਤੇ ਫਰੀਦਕੋਟ ਵਾਸੀ ਵਿਪਨਪ੍ਰੀਤ ਸਿੰਘ ਵਜੋਂ ਹੋਈ ਹੈ। ਗਿ੍ਰਫ਼ਤਾਰ ਮੁਲਜ਼ਮਾਂ ਤੋਂ ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ ਕਰਨ ਤੋਂ ਇਲਾਵਾ ਪੁਲਸ ਟੀਮਾਂ ਨੇ ਉਨ੍ਹਾਂ ਦੀ ਸਵਿਫ਼ਟ ਕਾਰ, ਜਿਸ ’ਤੇ ਉਹ ਜਾ ਰਹੇ ਸਨ, ਵੀ ਜ਼ਬਤ ਕਰ ਲਈ ਹੈ।ਡੀ ਜੀ ਪੀ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਨੇ ਆਪਣੇ ਵਿਦੇਸ਼ੀ ਹੈਂਡਲਰ ਦਲਜੀਤ ਸਿੰਘ ਉਰਫ਼ ਨਿੰਦਾ ਦੇ ਨਿਰਦੇਸ਼ਾਂ ’ਤੇ ਬੀਤੀ 1 ਅਤੇ 2 ਦਸੰਬਰ ਦੀ ਦਰਮਿਆਨੀ ਰਾਤ ਨੂੰ ਮੁਹਾਲੀ ਦੇ ਫੇਜ਼ 11 ਸਥਿਤ ਕਾਰ ਐਕਸੈਸਰੀਜ਼ ਦੇ ਸ਼ੋਅਰੂਮ ਦੇ ਮਾਲਕ ਨੂੰ ਡਰਾ-ਧਮਕਾ ਕੇ ਉਸ ਤੋਂ ਪੈਸੇ ਵਸੂਲਣ ਦੇ ਇਰਾਦੇ ਨਾਲ ਸ਼ੋਅਰੂਮ ’ਤੇ ਗੋਲੀਆਂ ਚਲਾਉਣ ਦਾ ਜੁਰਮ ਕਬੂਲਿਆ ਹੈ। ਉਕਤ ਦਲਜੀਤ ਸਿੰਘ ਉਰਫ਼ ਨਿੰਦਾ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ, ਜੋ ਫ਼ਰਜ਼ੀ ਪਾਸਪੋਰਟ ਬਣਵਾ ਕੇ ਅਮਰੀਕਾ ਭੱਜ ਗਿਆ ਸੀ ਅਤੇ ਉਥੇ ਅਮਰੀਕਾ ਅਧਾਰਤ ਕੱਟੜਪੰਥੀ ਗੈਂਗਸਟਰ ਨਾਲ ਜੁੜ ਗਿਆ ਸੀ।

Related Articles

Latest Articles