16.8 C
Jalandhar
Sunday, December 22, 2024
spot_img

ਕਾਰ-ਟਰੱਕ ਦੀ ਟੱਕਰ ’ਚ ਤਿੰਨ ਨੌਜਵਾਨਾਂ ਦੀ ਮੌਤ

ਮਸਤੂਆਣਾ ਸਾਹਿਬ : ਨੇੜਲੇ ਪਿੰਡ ਲੱਡਾ ਕੋਲ ਟਰੱਕ ਤੇ ਕਾਰ ਦੀ ਸਿੱਧੀ ਟੱਕਰ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਨੇੜਲੇ ਪਿੰਡ ਕਾਂਝਲਾ ਦੇ ਲੋਕਾਂ ਨੇ ਦੱਸਿਆ ਕਿ ਪਿੰਡ ਦੇ ਨੌਜਵਾਨ ਅਮਨਜੋਤ ਸਿੰਘ, ਸਤਿਗੁਰ ਸਿੰਘ ਅਤੇ ਹਸਨਪੁਰ ਦੇ ਜਗਸੀਰ ਸਿੰਘ ਜੱਗੀ ਤੇ ਗੁਰਸੇਵਕ ਸਿੰਘ ਕਾਰ ਉੱਤੇ ਪਿੰਡ ਕਾਂਝਲਾ ਤੋਂ ਵਾਇਆ ਲੱਡਾ ਹੋ ਕੇ ਸੰਗਰੂਰ ਵੱਲ ਜਾ ਰਹੇ ਸਨ। ਜਿਉਂ ਹੀ ਉਹ ਲੱਡਾ ਪੈਟਰੋਲ ਪੰਪ ਕੋਲ ਪਹੁੰਚੇ ਤਾਂ ਸੰਗਰੂਰ ਵੱਲੋਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ।
ਹਾਦਸੇ ਵਿਚ ਸਤਿਗੁਰ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਜਗਸੀਰ ਸਿੰਘ ਜੱਗੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਅਮਨਜੋਤ ਸਿੰਘ ਪੁੱਤਰ ਬਿੱਟੂ ਸਿੰਘ ਅਤੇ ਗੁਰਸੇਵਕ ਸਿੰਘ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਅਮਨਜੋਤ ਸਿੰਘ ਕਾਂਝਲਾ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅਮਰ ਹਸਪਤਾਲ ਪਟਿਆਲਾ ਰੈਫਰ ਕੀਤਾ ਗਿਆ, ਪਰ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਵੀ ਮੌਤ ਹੋ ਗਈ। ਗੁਰਸੇਵਕ ਸਿੰਘ ਪ੍ਰਾਈਵੇਟ ਹਸਪਤਾਲ ’ਚ ਇਲਾਜ ਅਧੀਨ ਹੈ।

Related Articles

Latest Articles