11.3 C
Jalandhar
Sunday, December 22, 2024
spot_img

ਕਿਸਾਨ ਮਸਲਿਆਂ ’ਤੇ ਕੰਮ ਰੋਕੂ ਮਤੇ ਦਾ ਨੋਟਿਸ

ਨਵੀਂ ਦਿੱਲੀ : ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਤੇ ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਅੰਦੋਲਨਾਂ ਤੇ ਕਿਸਾਨ ਭਾਈਚਾਰੇ ਨਾਲ ਜੁੜੇ ਮਸਲਿਆਂ ’ਤੇ ਚਰਚਾ ਦੀ ਮੰਗ ਨੂੰ ਲੈ ਕੇ ਲੋਕ ਸਭਾ ਵਿਚ ਕੰਮ ਰੋਕੂ ਮਤੇ ਦਾ ਨੋਟਿਸ ਦਿੱਤਾ ਹੈ। ਕੰਗ ਨੇ ਨੋਟਿਸ ਵਿਚ ਕਿਹਾ ਹੈ ਕਿ ਪਿਛਲੇ 22 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (70) ਬਹੁਤ ਬਿਮਾਰ ਹਨ ਤੇ ਡਾਕਟਰਾਂ ਮੁਤਾਬਕ ਉਨ੍ਹਾ ਦੀ ਹਾਲਤ ਬੇਹੱਦ ਨਾਜ਼ੁਕ ਹੈ। ਕੰਗ ਨੇ ਕਿਸਾਨਾਂ ਦੇ ਮਸਲੇ ’ਤੇ ਚਰਚਾ ਦੀ ਮੰਗ ਨੂੰ ਲੈ ਕੇ ਸਦਨ ਦਾ ਹੋਰ ਕੰਮਕਾਜ ਰੋਕਣ ਦੀ ਮੰਗ ਕਰਦਿਆਂ ਕਿਹਾਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਤੇ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਰਪੇਸ਼ ਹਨ।

Related Articles

Latest Articles