9.2 C
Jalandhar
Sunday, December 22, 2024
spot_img

ਰੇਲਾਂ ਰੋਕਣ ਤੋਂ ਬਾਅਦ 30 ਨੂੰ ਪੰਜਾਬ ਬੰਦ ਦਾ ਸੱਦਾ

ਸ਼ੰਭੂ ਬਾਰਡਰ : ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ ਸਣੇ ਹੋਰਨਾਂ ਕਿਸਾਨੀ ਮੰਗਾਂ ਦੀ ਪੂਰਤੀ ਲਈ 10 ਮਹੀਨਿਆਂ ਤੋਂ ਸ਼ੰਭੂ ਅਤੇ ਢਾਬੀ ਗੁੱਜਰਾਂ (ਖਨੌਰੀ) ਬਾਰਡਰਾਂ ’ਤੇ ਜਾਰੀ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਬੁੱਧਵਾਰ ਪੰਜਾਬ-ਭਰ ’ਚ ਰੇਲਾਂ ਦਾ ਚੱਕਾ ਜਾਮ ਕਰਨ ਦੇ ਦਿੱਤੇ ਗਏ ਸੱਦੇ ਦੀ ਸਫਲਤਾ ਤੋਂ ਬਾਅਦ ਹੁਣ ਅਗਲੇ ਐਕਸ਼ਨ ਵਜੋਂ 30 ਦਸੰਬਰ ਨੂੰ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਹੈ।
ਸ਼ੰਭੂ ਬਾਰਡਰ ’ਤੇ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਨੇਤਾ ਸੁਰਜੀਤ ਸਿੰਘ ਫੂਲ, ਜਸਵਿੰਦਰ ਸਿੰਘ ਲੌਂਗੋਵਾਲ, ਸੁਵਿੰਦਰ ਸਿੰਘ ਚੌਤਾਲਾ, ਅਸ਼ੋਕ ਬੁਲਾਰਾ, ਤੇਜਵੀਰ ਸਿੰਘ ਪੰਜੋਖਰਾ, ਗੁਰ ਅਮਨੀਤ ਸਿੰਘ ਮਾਂਗਟ, ਪਰਮਜੀਤ ਸਿੰਘ ਜੰਗ ਸਿੰਘ ਭਟੇੜੀ ਅਤੇ ਚਮਕੌਰ ਸਿੰਘ ਨੇ ਇਸਦਾ ਐਲਾਨ ਕੀਤਾ। ਕਿਸਾਨਾਂ ਨੇ ਕੇਂਦਰ ਸਰਕਾਰ ’ਤੇ ਦਬਾਅ ਬਣਾਉਣ ਲਈ ‘ਰੇਲ ਰੋਕੋ’ ਪ੍ਰਦਰਸ਼ਨ ਤਹਿਤ ਪੰਜਾਬ ਦੇ ਕਰੀਬ 18 ਥਾਵਾਂ ਉੱਤੇ ਦੁਪਹਿਰੇ 12 ਵਜੇ ਤੋਂ 3 ਵਜੇ ਤੱਕ ਰੇਲਵੇ ਟਰੈਕ ਜਾਮ ਕਰ ਦਿੱਤੇ।

Related Articles

Latest Articles