9.3 C
Jalandhar
Sunday, December 22, 2024
spot_img

ਧਾਮੀ ਨੂੰ ਐਵੇਂ ਨਹੀਂ ਜਾਣ ਦਿੱਤਾ ਜਾ ਸਕਦਾ : ਬੀਬੀ ਜਗੀਰ ਕੌਰ

ਚੰਡੀਗੜ੍ਹ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਪਣੇ ਖਿਲਾਫ ਕੀਤੀਆਂ ਕਥਿਤ ਅਪਮਾਨਜਨਕ ਟਿੱਪਣੀਆਂ ਲਈ ਐੱਸ ਜੀ ਪੀ ਸੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾ ਕਿਹਾ ਕਿ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ ਹੈ, ਜਿਸ ਲਈ ਉਸ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾ ਸਕਦਾ।
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਬੀਬੀ ਜਗੀਰ ਕੌਰ ਦਾ ਪੱਖ ਸੁਣਨ ਲਈ ਬੁੱਧਵਾਰ ਉਨ੍ਹਾਂ ਨੂੰ ਬੁਲਾਇਆ ਸੀ। ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਉਹ ਕਾਨੂੰਨੀ ਸਲਾਹ ਮਸ਼ਵਰਾ ਲੈਣ ਮਗਰੋਂ ਇਸ ਮਾਮਲੇ ਵਿੱਚ ਲੋੜੀਂਦੀ ਬਣਦੀ ਕਾਰਵਾਈ ਕਰਨਗੇ। ਧਾਮੀ ਨੇ ਇਕ ਪੱਤਰਕਾਰ ਨਾਲ ਟੈਲੀਫੋਨ ਉੱਤੇ ਗੱਲਬਾਤ ਦੌਰਾਨ ਬੀਬੀ ਜਗੀਰ ਕੌਰ ਨੂੰ ਨਿਸ਼ਾਨਾ ਬਣਾਉਂਦਿਆਂ ਉਨ੍ਹਾ ਬਾਰੇ ਕਥਿਤ ਮਾੜਾ ਚੰਗਾ ਬੋਲਿਆ ਸੀ।
ਬੀਬੀ ਜਗੀਰ ਕੌਰ ਨੇ ਕਮਿਸ਼ਨ ਅੱਗੇ ਪੇਸ਼ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪਣੇ ਖਿਲਾਫ ਬੋਲੇ ਅਪਸ਼ਬਦਾਂ ਲਈ ਧਾਮੀ ਨੂੰ ਭੰਡਿਆ। ਉਨ੍ਹਾ ਕਿਹਾ ਕਿ ਧਾਮੀ, ਜੋ ਸ਼ਾਨਾਮੱਤੀ ਇਤਿਹਾਸ ਵਾਲੇ ਇਕ ਅਹੁਦੇ ’ਤੇ ਬੈਠੇ ਹਨ, ਦੀਆਂ ਇਨ੍ਹਾਂ ਟਿੱਪਣੀਆਂ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਨ੍ਹਾ ਕਿਹਾਜੇ ਕੋਈ ਵਿਅਕਤੀ, ਜੋ ਖੁਦ ਨੂੰ ਬੁੱਧੀਮਾਨ ਅਖਵਾਉਂਦਾ ਹੈ ਅਤੇ ਅਜਿਹੀ ਕੁਰਸੀ ’ਤੇ ਬੈਠਾ ਹੈ, ਜਿਸ ਦਾ ਗੌਰਵਮਈ ਇਤਿਹਾਸ ਹੈ, ਅਤੇ ਅਜਿਹੀ ਭਾਸ਼ਾ ਬੋਲਦਾ ਹੈ, ਤਾਂ ਮਨੁੱਖਤਾ ਅਤੇ ਸਿੱਖ ਕੌਮ ਨੂੰ ਕਿੰਨਾ ਦੁੱਖ ਪਹੁੰਚਿਆ ਹੋਵੇਗਾ। ਲੋਕਾਂ ਨੇ ਮਹਿਸੂਸ ਕੀਤਾ ਹੈ ਕਿ ਇਹ ਬਹੁਤ ਵੱਡਾ ਨਿਰਾਦਰ ਹੈ। ਮੈਨੂੰ ਬਹੁਤ ਦੁੱਖ ਹੈ ਕਿ ਐੱਸ ਜੀ ਪੀ ਸੀ ਪ੍ਰਧਾਨ ਦੇ ਅਹੁਦੇ ਦਾ ਅਪਮਾਨ ਹੋਇਆ ਹੈ। ਇਤਿਹਾਸ ’ਚ ਪਹਿਲੀ ਵਾਰ ਹੈ ਜਦੋਂ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਅਪਮਾਨਜਨਕ ਟਿੱਪਣੀ ਕਰਨ ਬਦਲੇ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਇਆ ਹੈ। ਮੈਂ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਕਾਨੂੰਨ ਮੁਤਾਬਕ ਕਾਰਵਾਈ ਕਰੇ। ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ। ਉਹ ਕਾਨੂੰਨੀ ਕਾਰਵਾਈ ਕਰਨਗੇ। ਚੇਤੇ ਰਹੇ ਕਿ ਧਾਮੀ ਆਪਣੀਆਂ ਟਿੱਪਣੀਆਂ ਲਈ ਲਿਖਤੀ ਮੁਆਫੀ ਮੰਗ ਚੁੱਕੇ ਹਨ। ਉਨ੍ਹਾ ਸੋਮਵਾਰ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣੀਆਂ ਟਿੱਪਣੀਆਂ ਲਈ ਮੁਆਫੀ ਮੰਗੀ ਸੀ।

Related Articles

Latest Articles