ਪੰਜਾਬ ਏਵੀਏਸ਼ਨ ਮਿਊਜ਼ੀਅਮ ਨੂੰ ਮਨਜ਼ੂਰੀ

0
377

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰੀ ਹਵਾਬਾਜ਼ੀ ਖੇਤਰ ਵਿਚ ਸੂਬੇ ਦੇ ਇਤਿਹਾਸ ਨੂੰ ਦਰਸਾਉਣ ਦੇ ਉਦੇਸ਼ ਨਾਲ ਪਟਿਆਲਾ ਵਿਖੇ ‘ਪੰਜਾਬ ਏਵੀਏਸ਼ਨ ਮਿਊਜ਼ੀਅਮ’ ਸਥਾਪਤ ਕਰਨ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਇਹ ਫੈਸਲਾ ਪੰਜਾਬ ਰਾਜ ਸਿਵਲ ਏਵੀਏਸ਼ਨ ਕੌਂਸਲ ਦੀ ਤਜਵੀਜ਼ ਉਤੇ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਹਵਾਬਾਜ਼ੀ ਖੇਤਰ ਵਿਚ ਪੰਜਾਬ ਦਾ ਸਦੀ ਪੁਰਾਣਾ ਇਤਿਹਾਸ ਹੈ, ਜਿਸ ਬਾਰੇ ਸਹੀ ਤਰੀਕੇ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੱਸਣ ਦੀ ਲੋੜ ਹੈ। ਇਸ ਮਿਊਜ਼ੀਅਮ ’ਚ ਸੂਬੇ ਦੇ ਹਵਾਬਾਜ਼ੀ ਖੇਤਰ ਦੇ ਇਤਿਹਾਸ ਤੇ ਕਲਾਕਿ੍ਰਤਾਂ ਨੂੰ ਜ਼ਰੂਰ ਦਰਸਾਇਆ ਜਾਵੇ। ਇਸ ਤੋਂ ਇਲਾਵਾ ਹਵਾਈ ਜਹਾਜ਼ਾਂ ਦੇ ਮਾਡਲ, ਤਸਵੀਰਾਂ, ਨਕਸ਼ੇ, ਮਾਡਲਾਂ ਦੀ ਐਨੀਮੇਸ਼ਨ ਰਾਹੀਂ ਪੇਸ਼ਕਾਰੀ, ਪਾਇਲਟਾਂ ਤੇ ਹੋਰ ਸਟਾਫ ਦੀਆਂ ਵਰਦੀਆਂ ਤੇ ਉਪਕਰਨ ਵੀ ਦਰਸਾਏ ਜਾ ਸਕਦੇ ਹਨ। ਉਨ੍ਹਾ ਦੱਸਿਆ ਕਿ 350 ਏਕੜ ਜਗ੍ਹਾ ਵਿਚ ਫੈਲਿਆ ‘ਪਟਿਆਲਾ ਏਵੀਏਸ਼ਨ ਕੰਪਲੈਕਸ’ ਵਿਰਾਸਤੀ ਸੰਸਥਾ ਹੈ, ਜੋ 20ਵੀਂ ਸਦੀ ਦੇ ਪਹਿਲੇ ਦਹਾਕੇ ’ਚ ਸਥਾਪਤ ਕੀਤੀ ਗਈ ਸੀ।

LEAVE A REPLY

Please enter your comment!
Please enter your name here