ਪਟਿਆਲਾ : ਪੀ ਐੱਸ ਈ ਬੀ ਇੰਪਲਾਈਜ਼ ਫੈਡਰੇਸ਼ਨ (ਰਜਿ.) ਵੱਲੋਂ ਕਾਮਰੇਡ ਭਗਵਾਨ ਸਿੰਘ ਦੀ ਅਣਖੀ ਦੀ 33ਵੀਂ ਬਰਸੀ 20 ਦਸੰਬਰ ਨੂੰ ਫੈਕਟਰੀ ਏਰੀਆ ਪਟਿਆਲਾ ਵਿਖੇ ਮਨਾਈ ਜਾ ਰਹੀ ਹੈ। ਸ਼ਰਧਾਂਜਲੀ ਸਮਾਰੋਹ ਵਿੱਚ ਸਾਥੀ ਅਣਖੀ ਤੇ ਵਿਛੜੇ ਸੂਬਾਈ ਆਗੂਆਂ ਤੇ ਵਰਕਰਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸੂਬੇ ਦੇ ਕੋਨੇ-ਕੋਨੇ ਤੋਂ ਬਿਜਲੀ ਕਾਮੇ ਅਣਖੀ ਯਾਦਗਾਰੀ ਭਵਨ ਫੈਕਟਰੀ ਏਰੀਆ, ਨੇੜੇ ਰੇਲਵੇ ਸਟੇਸ਼ਨ ਪਟਿਆਲਾ ਵਿਖੇ ਵੱਡੀ ਗਿਣਤੀ ਵਿੱਚ ਪੁੱਜ ਰਹੇ ਹਨ। ਫੈੱਡਰੇਸ਼ਨ ਦੇ ਪ੍ਰਧਾਨ ਜਰਨੈਲ ਸਿੰਘ ਔਲਖ, ਜਨਰਲ ਸਕੱਤਰ ਬਲਬੀਰ ਸਿੰਘ ਮੋਦਲਾ, ਪੈਟਰਨ ਕਰਮ ਚੰਦ ਭਾਰਦਵਾਜ ਤੇ ਹੋਰਨਾਂ ਆਗੂਆਂ ਨੇ ਦੱਸਿਆ ਕਿ ਸਮਾਗਮ ਨੂੰ ਕੌਮੀ ਤੇ ਸੂਬਾਈ ਆਗੂ ਸੰਬੋਧਨ ਕਰਨਗੇ। ਉਨ੍ਹਾਂ ਸਮੂਹ ਸਾਥੀਆਂ ਅਤੇ ਵਰਕਰਾਂ ਨੂੰ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।