150 ਕਰੋੜ ਦੇ ਘਪਲੇ ਦੀ ਵਿਜੀਲੈਂਸ ਜਾਂਚ ਦੀ ਤਿਆਰੀ

0
324

ਚੰਡੀਗੜ੍ਹ : ਖੇਤੀਬਾੜੀ ਵਿਭਾਗ ਨੇ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਮਸ਼ੀਨਾਂ ਦੀ ਵੰਡ ਵਿਚ ਮੁਢਲੇ ਤੌਰ ’ਤੇ 150 ਕਰੋੜ ਰੁਪਏ ਦਾ ਘਪਲਾ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਦੀ ਜਾਂਚ ਵਿਜੀਲੈਂਸ ਤੋਂ ਕਰਵਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ ਅਤੇ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ।
ਖੇਤੀਬਾੜੀ ਮੰਤਰੀ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਸਾਲ 2018-19 ਤੋਂ ਸਾਲ 2021-22 ਤੱਕ ਸੈਂਟਰਲ ਸੈਕਟਰ ਸਕੀਮ ਪ੍ਰਮੋਸ਼ਨ ਆਫ ਐਗਰੀਕਲਚਰ ਮੈਕਨਾਈਜ਼ੇਸ਼ਨ ਫਾਰ ਇਨਸਿਟੂ ਮੈਨੇਜਮੈਂਟ ਆਫ ਕਰਾਪ ਰੈਜ਼ੀਡਿਊ (ਸੀ ਆਰ ਐੱਮ) ਲਾਗੂ ਕੀਤੀ ਗਈ ਸੀ। ਇਸ ਸਕੀਮ ਅਧੀਨ ਦੌਰਾਨ ਲਾਭਪਾਤਰੀ ਕਿਸਾਨਾਂ/ ਰਜਿਸਟਰਡ ਕਿਸਾਨ ਸਮੂਹਾਂ/ ਸਹਿਕਾਰੀ ਸਭਾਵਾਂ/ ਐੱਫ ਪੀ ਓ ਅਤੇ ਪੰਚਾਇਤਾਂ ਨੂੰ 90422 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ। ਇਨ੍ਹਾਂ ਵਿਚੋਂ 83986 ਮਸ਼ੀਨਾਂ ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਸਨ ਅਤੇ ਬਾਕੀ ਰਹਿੰਦੀਆਂ ਮਸ਼ੀਨਾਂ ਰਜਿਸਟਰਾਰ ਸਹਿਕਾਰੀ ਸਭਾਵਾਂ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਸਨ। ਧਾਲੀਵਾਲ ਨੇ ਦੱਸਿਆ ਕਿ ਫੀਲਡ ਵਿੱਚੋਂ ਕਈ ਥਾਵਾਂ ਤੋਂ ਰਿਪੋਰਟ ਮਿਲੀਆਂ ਕਿ ਸਕੀਮ ਅਧੀਨ ਸਬਸਿਡੀ ’ਤੇ ਮੁਹੱਈਆ ਕਰਵਾਏ ਗਏ ਸੰਦ ਫੀਲਡ ਵਿਚ ਉਪਲੱਬਧ ਨਹੀਂ ਹਨ।

LEAVE A REPLY

Please enter your comment!
Please enter your name here