ਸਿਰਸਾ : ਹਰਿਆਣਾ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਓਮ ਪ੍ਰਕਾਸ਼ ਚੌਟਾਲਾ (89) ਦਾ ਸਨਿੱਚਰਵਾਰ ਉਨ੍ਹਾ ਦੇ ਪਿੰਡ ਤੇਜਾ ਖੇੜਾ ਵਿੱਚ ਪੂਰੇ ਰਾਜਕੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਉਨ੍ਹਾ ਦੇ ਵੱਡੇ ਬੇਟੇ ਅਜੈ ਚੌਟਾਲਾ ਅਤੇ ਛੋਟੇ ਬੇਟੇ ਅਭੈ ਚੌਟਾਲਾ ਨੇ ਚਿਖਾ ਨੂੰ ਅੱਗ ਦਿਖਾਈ। ਉਨ੍ਹਾ ਦੀ ਸਮਾਧ ਵਾਲੀ ਥਾਂ ਨੂੰ 12 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ। ਉਨ੍ਹਾ ਦੀਆਂ ਅੰਤਮ ਰਸਮਾਂ ਵਿਚ ਉਪ ਰਾਸ਼ਟਰਪਤੀ ਜਗਦੀਪ ਧਨਖੜ, ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਸਣੇ ਕਈ ਸਿਆਸੀ ਆਗੂ ਸ਼ਾਮਲ ਹੋਏ।