13.8 C
Jalandhar
Monday, December 23, 2024
spot_img

ਐੱਨ ਆਰ ਆਈਜ਼ ਨੂੰ ਵੋਟ ਅਧਿਕਾਰ ’ਤੇ ਕੇਂਦਰ ਤੋਂ ਜਵਾਬ ਤਲਬ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਪਰਵਾਸੀ ਭਾਰਤੀਆਂ (ਐੱਨ ਆਰ ਆਈਜ਼) ਨੂੰ ਦੇਸ਼ ’ਚ ਚੋਣਾਂ ਦੌਰਾਨ ਵੋਟਿੰਗ ਦਾ ਅਧਿਕਾਰ ਦੇਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ’ਤੇ ਬੁੱਧਵਾਰ ਕੇਂਦਰ ਅਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ। ਚੀਫ ਜਸਟਿਸ ਐੱਨ ਵੀ ਰਮੰਨਾ, ਜਸਟਿਸ ਜੇ ਕੇ ਮਹੇਸ਼ਵਰੀ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ‘ਕੇਰਲਾ ਓਵਰਸੀਜ਼ ਐਸੋਸੀਏਸ਼ਨ’ ਵੱਲੋਂ ਪਰਵਾਸੀ ਭਾਰਤੀਆਂ ਨੂੰ ਵੋਟ ਦਾ ਅਧਿਕਾਰ ਦੇਣ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ਦਾ ਨੋਟਿਸ ਲਿਆ। ਸੁਪਰੀਮ ਕੋਰਟ ਨੇ ਇਸ ’ਤੇ ਨੋਟਿਸ ਜਾਰੀ ਕੀਤਾ ਅਤੇ ਇਸ ਮਾਮਲੇ ਬਾਰੇ ਪਹਿਲਾਂ ਪਈਆਂ ਪਟੀਸ਼ਨਾਂ ਨਾਲ ਜਨਹਿੱਤ ਪਟੀਸ਼ਨ ਨੂੰ ਨੱਥੀ ਕਰਨ ਦਾ ਹੁਕਮ ਦਿੱਤਾ।

Related Articles

LEAVE A REPLY

Please enter your comment!
Please enter your name here

Latest Articles