9.9 C
Jalandhar
Monday, January 6, 2025
spot_img

ਗੈਂਗਸਟਰ ਮਡਿਊਲ ਦੇ ਦੋ ਮੈਂਬਰ ਗਿ੍ਰਫ਼ਤਾਰ, ਦੋ ਗਲੋਕ ਪਿਸਤੌਲ ਬਰਾਮਦ

ਪਠਾਨਕੋਟ (ਦਵਿੰਦਰ ਸਿੰਘ)
ਪੰਜਾਬ ਪੁਲਸ ਦੀ ਕਾਊਂਟਰ ਇੰਟੈਲੀਜੈਂਸ (ਸੀ ਆਈ) ਪਠਾਨਕੋਟ ਨੇ ਇੱਕ ਗੈਂਗਸਟਰ ਮਡਿਊਲ ਦੇ ਦੋ ਮੈਂਬਰਾਂ ਨੂੰ ਗਿ੍ਰਫ਼ਤਾਰ ਕਰਕੇ ਇਸ ਮਡਿਊਲ ਦਾ ਪਰਦਾ ਫਾਸ਼ ਕੀਤਾ ਹੈ। ਪੁਲਸ ਟੀਮਾਂ ਨੇ ਉਹਨਾਂ ਕੋਲੋਂ ਦੋ ਆਧੁਨਿਕ 9 ਐੱਮ ਐੱਮ ਗਲੋਕ ਪਿਸਤੌਲਾਂ ਸਮੇਤ ਚਾਰ ਮੈਗਜ਼ੀਨਾਂ ਅਤੇ 14 ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ।ਗਿ੍ਰਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਨੀਲ ਕੁਮਾਰ ਉਰਫ਼ ਆਸ਼ੂ ਵਾਸੀ ਰਾਊਵਾਲ, (ਬਟਾਲਾ) ਅਤੇ ਦਿਲਪ੍ਰੀਤ ਸਿੰਘ ਉਰਫ਼ ਦਿਲ ਵਾਸੀ ਰਾਏ ਮੱਲ (ਬਟਾਲਾ) ਵਜੋਂ ਹੋਈ ਹੈ। ਮੁਲਜ਼ਮ ਸੁਨੀਲ ਉਰਫ਼ ਆਸ਼ੂ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਖ਼ਿਲਾਫ਼ ਐੱਨ ਡੀ ਪੀ ਐੱਸ ਐਕਟ ਤਹਿਤ ਕੇਸ ਦਰਜ ਹੈ। ਉਹ 27 ਫਰਵਰੀ ਨੂੰ ਗੁਰਦਾਸਪੁਰ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋਇਆ ਸੀ।ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੂੰ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਅੰਮਿ੍ਰਤਸਰ ਦੇ ਅਜਨਾਲਾ ਇਲਾਕੇ ਵਿੱਚੋਂ ਹਥਿਆਰਾਂ ਦੀ ਖੇਪ ਮਿਲੀ ਸੀ ਅਤੇ ਇਹ ਖੇਪ ਅੱਗੇ ਕਿਸੇ ਅਣਪਛਾਤੀ ਧਿਰ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਹਨਾ ਦੱਸਿਆ ਕਿ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਉਣ ਅਤੇ ਨੈੱਟਵਰਕ ਵਿੱਚ ਸ਼ਾਮਲ ਹੋਰ ਸ਼ੱਕੀ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ।ਏ ਆਈ ਜੀ (ਸੀ ਆਈ) ਪਠਾਨਕੋਟ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪੁਲਸ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਸੁਨੀਲ ਕੁਮਾਰ ਅਤੇ ਦਿਲਪ੍ਰੀਤ ਸਿੰਘ ਕੁਝ ਅਣਪਛਾਤੇ ਗੈਂਗਸਟਰਾਂ ਦੇ ਸੰਪਰਕ ਵਿੱਚ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਸੀ ਆਈ ਪਠਾਨਕੋਟ ਦੀਆਂ ਟੀਮਾਂ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ ਕਰ ਲਿਆ।

Related Articles

Latest Articles