11.3 C
Jalandhar
Sunday, December 22, 2024
spot_img

ਬਾਬਾ ਸਾਹਿਬ ਬਾਰੇ ਕਾਂਗਰਸ ਦੀ ਸਵਾਰਥੀ ਨੀਤੀ : ਮਾਇਆਵਤੀ

ਲਖਨਊ : ਬਸਪਾ ਸੁਪਰੀਮੋ ਮਾਇਆਵਤੀ ਨੇ ਸੰਸਦ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਥਿਤ ਅਪਮਾਨਜਨਕ ਟਿੱਪਣੀ ’ਤੇ ਕਿਹਾ ਕਿ ਇਸ ਮਾਮਲੇ ’ਤੇ ਕਾਂਗਰਸ ਦੀ ਕਾਹਲ ਸਵਾਰਥ ਦੀ ਰਾਜਨੀਤੀ ਹੈ। ਉਨ੍ਹਾ ਸੋਸ਼ਲ ਮੀਡੀਆ ਪਲੇਟਫਾਰਮ ‘ਐੱਕਸ’ ਉੱਤੇ ਲਿਖਿਆਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਪਰਮ ਪੂਜਨੀਕ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਅਪਮਾਨ ਕੀਤੇ ਜਾਣ ਨੂੰ ਲੈ ਕੇ ਦੇਸ਼ ਭਰ ਵਿੱਚ ਲੋਕਾਂ ’ਚ ਭਾਰੀ ਗੁੱਸਾ ਹੈ, ਪਰ ਬਾਬਾ ਸਾਹਿਬ ਨੂੰ ਅਣਗੌਲਿਆ ਕਰਨ ਅਤੇ ਉਨ੍ਹਾ ਦੇ ਸੰਘਰਸ਼ ਨੂੰ ਹਮੇਸ਼ਾ ਨੁਕਸਾਨ ਪਹੁੰਚਾਉਣ ਵਾਲੀ ਕਾਂਗਰਸ ਦੀ ਇਸ ਮੁੱਦੇ ਨੂੰ ਲੈ ਕੇ ਕਾਹਲ ਸਵਾਰਥ ਦੀ ਰਾਜਨੀਤੀ ਹੈ।

Related Articles

Latest Articles