ਕੁਵੈਤ ਸਿਟੀ : ਕੁਵੈਤ ਦੇ ਅਮੀਰ ਸ਼ੇਖ ਮੇਸ਼ਾਲ ਅਲ-ਅਹਿਮਦ ਅਲ-ਜਬਰ ਅਲ-ਸਬਾ ਨੇ ਐਤਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੁਵੈਤ ਦੇ ਸਭ ਤੋਂ ਵੱਡੇ ਸਨਮਾਨ ‘ਦਿ ਆਰਡਰ ਆਫ਼ ਮੁਬਾਰਕ ਅਲ ਕਬੀਰ’ ਨਾਲ ਸਨਮਾਨਤ ਕੀਤਾ। ਇਸ ਤੋਂ ਪਹਿਲਾਂ ਇਹ ਸਨਮਾਨ ਬਿਲ ਕਲਿੰਟਨ, ਪਿ੍ਰੰਸ ਚਾਰਲਸ ਤੇ ਜਾਰਜ ਬੁਸ਼ ਵਰਗੇ ਵਿਦੇਸ਼ੀ ਆਗੂਆਂ ਨੂੰ ਦਿੱਤਾ ਜਾ ਚੁੱਕਾ ਹੈ।
ਅੰਤਿੰ੍ਰਗ ਕਮੇਟੀ ਦੀ ਮੀਟਿੰਗ ਰੱਦ
ਅੰਮਿ੍ਰਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੰਤਿ੍ਰੰਗ ਕਮੇਟੀ ਦੀ 72 ਘੰਟੇ ਦੇ ਨੋਟਿਸ ’ਤੇ 23 ਦਸੰਬਰ ਨੂੰ ਸੱਦੀ ਹੰਗਾਮੀ ਮੀਟਿੰਗ ਨੂੰ ਆਪਣੇ ਰੁਝੇਵਿਆਂ ਕਾਰਨ ਰੱਦ ਕਰ ਦਿੱਤਾ ਹੈ। ਚਰਚਾ ਸੀ ਕਿ 23 ਦਸੰਬਰ ਦੀ ਮੀਟਿੰਗ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕੀਤਾ ਜਾ ਸਕਦਾ ਹੈ।




