ਬੰਗਲਾਦੇਸ਼ ਨੇ ਭਾਰਤ ਤੋਂ ਸ਼ੇਖ ਹਸੀਨਾ ਮੰਗੀ

0
107

ਢਾਕਾ : ਬੰਗਲਾਦੇਸ਼ ਦੀ ਯੂਨਸ ਸਰਕਾਰ ਨੇ ਸੋਮਵਾਰ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵਾਜਿਦ ਦੇ ਖਿਲਾਫ ਗਿ੍ਰਫਤਾਰੀ ਵਾਰੰਟ ਜਾਰੀ ਕਰਕੇ ਭਾਰਤ ਨੂੰ ਕੂਟਨੀਤਕ ਪੱਤਰ ਲਿਖ ਕੇ ਉਸ ਨੂੰ ਬੰਗਲਾਦੇਸ਼ ਵਾਪਸ ਭੇਜਣ ਲਈ ਕਿਹਾ।
ਬੰਗਲਾਦੇਸ਼ ਦੇ ਕੌਮਾਂਤਰੀ ਅਪਰਾਧਿਕ ਟਿ੍ਰਬਿਊਨਲ (ਆਈ ਸੀ ਟੀ) ਨੇ ਹਸੀਨਾ ਅਤੇ ਕਈ ਸਾਬਕਾ ਕੈਬਨਿਟ ਮੰਤਰੀਆਂ, ਸਲਾਹਕਾਰਾਂ ਅਤੇ ਫੌਜੀ ਤੇ ਨਾਗਰਿਕ ਅਧਿਕਾਰੀਆਂ ਵਿਰੁੱਧ ਮਨੁੱਖਤਾ ਵਿਰੁੱਧ ਅਪਰਾਧਾਂ ਲਈ ਗਿ੍ਰਫਤਾਰੀ ਵਾਰੰਟ ਜਾਰੀ ਕੀਤੇ ਹਨ। ਰਾਜਪਲਟੇ ਤੋਂ ਬਾਅਦ ਹਸੀਨਾ 5 ਅਗਸਤ ਤੋਂ ਭਾਰਤ ਵਿੱਚ ਰਹਿ ਰਹੀ ਹੈ। ਬੰਗਲਾਦੇਸ਼ ਅਤੇ ਭਾਰਤ ਵਿਚਕਾਰ ਹਵਾਲਗੀ ਸੰਧੀ ਪਹਿਲਾਂ ਹੀ ਮੌਜੂਦ ਹੈ ਅਤੇ ਇਸ ਦੇ ਤਹਿਤ ਬੰਗਲਾਦੇਸ਼ ਹਸੀਨਾ ਨੂੰ ਵਾਪਸ ਮੰਗ ਸਕਦਾ ਹੈ।