ਨਵੀਂ ਦਿੱਲੀ : ਕਾਂਗਰਸ ਆਗੂਆਂ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਪਰਸਨ ਅਤੇ ਮੈਂਬਰਾਂ ਦੀ ਚੋਣ ’ਤੇ ਆਪਣੀ ਅਸਹਿਮਤੀ ਦਰਜ ਕੀਤੀ ਸੀ। ਉਨ੍ਹਾਂ ਦਾ ਦੋਸ਼ ਸੀ ਕਿ ਇਸ ਲਈ ਅਪਣਾਈ ਗਈ ਪ੍ਰਕਿਰਿਆ ਮੂਲੋਂ ਹੀ ਨੁਕਸਦਾਰ ਸੀ ਅਤੇ ਸਾਰਾ ਕੁਝ ਸਰਕਾਰ ਵੱਲੋਂ ਪਹਿਲੋਂ ਹੀ ਤੈਅ ਕੀਤਾ ਹੋਇਆ ਸੀ ਅਤੇ ਇਸ ਦੌਰਾਨ ਆਪਸੀ ਸਲਾਹ-ਮਸ਼ਵਰੇ ਅਤੇ ਸਹਿਮਤੀ ਨੂੰ ਨਜ਼ਰਅੰਦਾਜ਼ ਕੀਤਾ ਗਿਆ।
ਕਮਿਸ਼ਨ ਦਾ ਨਵਾਂ ਚੇਅਰਪਰਸਨ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਵੀ ਰਾਮਾਸੁਬਰਾਮਨੀਅਨ ਨੂੰ ਨਿਯੁਕਤ ਕੀਤਾ ਗਿਆ ਹੈ।