ਫੁੱਟਬਾਲ ਫੈਡਰੇਸ਼ਨ ਬਾਰੇ ਸੁਣਵਾਈ 22 ਤੱਕ ਟਲੀ

0
338

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਮਾਮਲੇ ਦੀ ਸੁਣਵਾਈ 22 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਕੇਂਦਰ ਨੇ ਕਿਹਾ ਕਿ ਉਹ ਭਾਰਤ ਵਿਚ ਅੰਡਰ-17 ਵਿਸ਼ਵ ਕੱਪ (ਕੁੜੀਆਂ) ਦੀ ਮੇਜ਼ਬਾਨੀ ਲਈ ਕੌਮਾਂਤਰੀ ਸੰਸਥਾ ਫੀਫਾ ਨਾਲ ਗੱਲਬਾਤ ਕਰ ਰਿਹਾ ਹੈ। ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਫੀਫਾ ਨਾਲ ਦੋ ਮੀਟਿੰਗਾਂ ਕੀਤੀਆਂ ਗਈਆਂ ਹਨ, ਜਿਸ ’ਚ ਕੋਈ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ ਕਿ ਉਹ ਭਾਰਤ ਵਿਚ ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨ ਅਤੇ ਫੈਡਰੇਸ਼ਨ ਦੀ ਮੁਅੱਤਲੀ ਖਤਮ ਕਰਾਉਣ ਲਈ ਸਰਗਰਮ ਭੂਮਿਕਾ ਨਿਭਾਏ।

LEAVE A REPLY

Please enter your comment!
Please enter your name here