ਧਾਮੀ ਨੇ ਭੁੱਲ ਬਖਸ਼ਾਈ

0
149

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ,
ਕੰਵਲਜੀਤ ਸਿੰਘ)
ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅੱਪ-ਸ਼ਬਦਾਂ ਦੇ ਮਾਮਲੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੁੱਧਵਾਰ ਸ੍ਰੀ ਅਕਾਲ ਤਖਤ ਦੇ ਪੰਜ ਪਿਆਰਿਆਂ ਕੋਲ ਪੇਸ਼ ਹੋਏ ਹਨ, ਜਿਨ੍ਹਾਂ ਉਨ੍ਹਾ ਨੂੰ ਇੱਕ ਘੰਟਾ ਜੋੜਾ ਘਰ ਵਿੱਚ ਜੋੜੇ ਸਾਫ ਕਰਨ, ਇੱਕ ਘੰਟਾ ਲੰਗਰ ਵਿਖੇ ਬਰਤਨ ਮਾਂਜਣ ਦੀ ਸੇਵਾ ਕਰਨ ਦੇ ਨਾਲ-ਨਾਲ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ 500 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣ ਦਾ ਆਦੇਸ਼ ਦਿੱਤਾ।
ਧਾਮੀ ਨੇ ਸੇਵਾ ਸੰਪੂਰਨ ਕਰਨ ਤੋਂ ਬਾਅਦ 500 ਰੁਪਏ ਦੀ ਦੇਗ ਕਰਵਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ।
ਐਡਵੋਕੇਟ ਧਾਮੀ ਬੁੱਧਵਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਗਏ ਅਤੇ ਉਨ੍ਹਾ ਦੇ ਆਦੇਸ਼ ਅਨੁਸਾਰ ਪੰਜ ਪਿਆਰਿਆਂ ਦੇ ਸਨਮੁਖ ਪੇਸ਼ ਹੋਏ।