ਡਾਕਟਰ ਮਨਮੋਹਨ ਸਿੰਘ ਹਮੇਸ਼ਾ ਯਾਦ ਰਹਿਣਗੇ : ਮਾਨ

0
118

ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾ ਕਿਹਾ ਕਿ ਉਨ੍ਹਾ ਦਾ ਜਾਣਾ ਦੇਸ਼ ਲਈ ਵੱਡਾ ਘਾਟਾ ਹੈ। ਦੇਸ਼ ਵਾਸੀ ਉਨ੍ਹਾ ਨੂੰ ਹਮੇਸ਼ਾ ਯਾਦ ਰੱਖਣਗੇ।ਮੁੱਖ ਮੰਤਰੀ ਨੇ ਕਿਹਾ ਕਿ 90 ਦੇ ਦਹਾਕੇ ਵਿੱਚ ਮਨਮੋਹਨ ਸਿੰਘ ਨੇ ਭਾਰਤ ਦੀ ਵਿਗੜ ਰਹੀ ਆਰਥਿਕਤਾ ਨੂੰ ਮੁੜ ਲੀਹ ’ਤੇ ਲਿਆਂਦਾ ਅਤੇ ਆਰਥਿਕ ਤੌਰ ’ਤੇ ਭਾਰਤ ਦੀ ਵਿਸ਼ਵ ਵਿੱਚ ਪਛਾਣ ਬਣਾਈ। ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਉਨ੍ਹਾ ਦੇ ਪਰਵਾਰ ਅਤੇ ਪ੍ਰਸੰਸਕਾਂ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ੇ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਮਨਮੋਹਨ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾ ਕਿਹਾ ਕਿ ਦੇਸ਼ ਨੇ ਇੱਕ ਮਹਾਨ ਅਰਥ ਸ਼ਾਸਤਰੀ ਤੇ ਮਨੁੱਖ ਨੂੰ ਗੁਆ ਦਿੱਤਾ ਹੈ।
ਨਵੇਂ ਸਾਲ ਦੀ ਪਹਿਲੀ ਛੁੱਟੀ 6 ਨੂੰ
ਚੰਡੀਗੜ੍ਹ : ਪੰਜਾਬ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ 31 ਦਸੰਬਰ ਨੂੰ ਖਤਮ ਹੋਣਗੀਆਂ। ਇਸ ਤੋਂ ਤੁਰੰਤ ਬਾਅਦ 5 ਅਤੇ 6 ਜਨਵਰੀ ਨੂੰ ਛੁੱਟੀ ਹੋਵੇਗੀ। 5 ਜਨਵਰੀ ਨੂੰ ਐਤਵਾਰ ਹੋਵੇਗਾ ਅਤੇ 6 ਜਨਵਰੀ ਨੂੰ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹੈ। 6 ਜਨਵਰੀ ਨੂੰ ਸਾਰੇ ਸਕੂਲ, ਕਾਲਜ, ਸਰਕਾਰੀ ਦਫਤਰ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।