ਡਾਕਟਰ ਮਨਮੋਹਨ ਸਿੰਘ ਦਾ ਅੰਤਮ ਸੰਸਕਾਰ ਅੱਜ

0
154

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੰਤਮ ਸੰਸਕਾਰ ਸਨਿੱਚਰਵਾਰ ਕੀਤਾ ਜਾਵੇਗਾ। ਉਸ ਤੋਂ ਪਹਿਲਾਂ ਉਨ੍ਹਾ ਦੀ ਮਿ੍ਰਤਕ ਦੇਹ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੇ ਦਫਤਰ ’ਚ ਜਨਤਕ ਦਰਸ਼ਨਾਂ ਲਈ ਰੱਖਿਆ ਜਾਵੇਗਾ। ਸੋਨੀਆ ਗਾਂਧੀ, ਰਾਹੁਲ ਗਾਂਧੀ, ਪਿ੍ਰਅੰਕਾ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਡਾ. ਮਨਮੋਹਨ ਸਿੰਘ ਨੂੰ ਉਨ੍ਹਾ ਦੀ ਰਿਹਾਇਸ਼ ’ਤੇ ਸ਼ਰਧਾਂਜਲੀ ਦਿੱਤੀ। ਕੇ ਸੀ ਵੇਣੂਗੋਪਾਲ, ਦੇਵੇਂਦਰ ਯਾਦਵ ਅਤੇ ਪਾਰਟੀ ਦੇ ਕਈ ਹੋਰ ਨੇਤਾ ਵੀ ਸਾਬਕਾ ਪ੍ਰਧਾਨ ਮੰਤਰੀ ਦੀ ਰਿਹਾਇਸ ’ਤੇ ਮੌਜੂਦ ਸਨ।