ਪਾਤੜਾਂ : ਢਾਬੀ ਗੁੱਜਰਾਂ ਬਾਰਡਰ ’ਤੇ ਮਰਨ ਵਰਤ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸੁਰੱਖਿਆ ਘੇਰੇ ਨੂੰ ਮਜ਼ਬੂਤ ਕਰਨ ਅਤੇ ਰਾਤ ਸਮੇਂ ਕਿਸਾਨਾਂ ਨੂੰ ਹੱਡ-ਚੀਰਵੀਂ ਠੰਢ ਤੋਂ ਬਚਾਉਣ ਲਈ ਆਧੁਨਿਕ ਯੰਤਰ ਵਰਤਿਆ ਜਾ ਰਿਹਾ ਹੈ, ਜਿਸ ਨਾਲ ਪੰਜ-ਪੰਜ ਮੀਟਰ ਤੱਕ ਠੰਢ ਨਹੀਂ ਲੱਗਦੀ।
ਯੰਤਰ ਗੈਸ ਸਿਲੰਡਰ ’ਤੇ ਚਲਦਾ ਹੈ। ਇਸ ’ਚ ਇੱਕ ਵੱਡੀ ਪਾਈਪ ਉੱਤੇ ਬਰਨਰ ਫਿੱਟ ਕਰਕੇ ਸੇਕ ਨੂੰ ਉੱਪਰ ਜਾਣ ਤੋਂ ਰੋਕਣ ਲਈ ਇੱਕ ਤਵੀ ਲਾਈ ਹੋਈ ਹੈ, ਜਿਸ ਕਾਰਨ ਸੇਕ ਦੂਰ-ਦੂਰ ਤੱਕ ਫੈਲਦਾ ਹੈ। ਤਵੀ ਕਾਰਨ ਇਹ ਖੁੰਬ ਵਾਂਗ ਦਿਖਾਈ ਦਿੰਦਾ ਹੈ ਤੇ ਇਸੇ ਕਾਰਨ ਇਸ ਨੂੰ ‘ਮਸ਼ਰੂਮ ਗੈਸ ਹੀਟਰ’ ਕਹਿੰਦੇ ਹਨ। ਇਸ ਦੇ ਚਲਦਿਆਂ ਰਾਤ ਨੂੰ ਪਹਿਰਾ ਦੇ ਰਹੇ ਕਿਸਾਨਾਂ ਨੂੰ ਧੂਣੀਆਂ ਆਦਿ ਦੀ ਲੋੜ ਨਹੀਂ ਪੈਂਦੀ।





